ਜਲੰਧਰ (ਬਿਊਰੋ) : ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਸੋਸ਼ਲ ਮੀਡੀਆ ਰਾਹੀਂ ਹਮੇਸ਼ਾ ਨਾਲ ਆਪਣੇ ਚਾਹੁਣ ਵਾਲਿਆਂ ਨਾਲ ਜੁੜੇ ਰਹਿੰਦੇ ਹਨ। ਆਪਣੀ ਹਰ ਗੱਲ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨਾਲ ਸਾਂਝਾ ਕਰਦੇ ਹਨ। ਉਹ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ ਅਤੇ ਹਰ ਮੁੱਦੇ ਤੇ ਆਪਣੀ ਰਾਏ ਬੇਬਾਕੀ ਨਾਲ ਰੱਖਦੇ ਹਨ। ਇਸ ਵਾਰ ਬੱਬੂ ਮਾਨ ਨੇ ਆਪਣੇ ਫ਼ੈਨਜ਼ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਪ੍ਰੇਰਨਾ ਦਿੱਤੀ ਹੈ।
ਦਰਅਸਲ, ਹਾਲ ਹੀ 'ਚ ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੇ ਖੇਤ 'ਚ ਬੈਠੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਬੱਬੂ ਮਾਨ ਨੇ ਲੋਕਾਂ ਨੂੰ ਖ਼ਾਸ ਸੁਨੇਹਾ ਵੀ ਦਿੱਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦਿਆਂ ਬੱਬੂ ਮਾਨ ਨੇ ਕੈਪਸ਼ਨ 'ਚ ਲਿਖਿਆ, "ਆਓ ਰੁੱਖ ਲਗਾਈਏ, ਫਲ ਖਾਈਏ ਤੇ ਫਲ ਖਵਾਈਏ। ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ।"
ਇਸ ਵੀਡੀਓ 'ਚ ਬੱਬੂ ਮਾਨ ਆਖ ਰਹੇ ਹਨ ਕਿ ਆਪਣੇ ਹੱਥੀਂ ਰੁੱਖ ਲਗਾਉਣ ਤੇ ਉਹਦੇ ਫਲ ਖਾਣ ਦਾ ਮਜ਼ਾ ਹੀ ਕੁੱਝ ਹੋਰ ਹੁੰਦਾ ਹੈ। ਵਿਦੇਸ਼ਾਂ 'ਚ ਜਾ ਕੇ ਵੱਸਣ ਨਾਲੋਂ ਆਪਣੇ ਪਿੰਡ ਰਹਿਣ ਦਾ ਮਜ਼ਾ ਕੁੱਝ ਹੋਰ ਹੈ। ਬੱਬੂ ਮਾਨ ਹਮੇਸ਼ਾ ਹੀ ਆਪਣੇ ਗੀਤਾਂ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਬੱਬੂ ਮਾਨ ਹਮੇਸ਼ਾ ਹੀ ਆਪਣੇ ਗੀਤਾਂ 'ਚ ਕੋਈ ਨਾ ਕੋਈ ਸੁਨੇਹਾ ਦਰਸ਼ਕਾਂ ਨੂੰ ਜ਼ਰੂਰ ਦਿੰਦੇ ਹਨ।
ਨੋਟ - ਇਸ ਖ਼ਬਰ ਸਬੰਧੀ ਆਪਣੇ ਰਾਏ, ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।
ਪਹਿਲੇ ਵੀਕੈਂਡ ਦਿਲਜੀਤ ਦੋਸਾਂਝ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਕਮਾਏ 15.05 ਕਰੋੜ ਰੁਪਏ
NEXT STORY