ਜਲੰਧਰ (ਬਿਊਰੋ) - ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਗੁਰੂ ਕੀ ਨਗਰੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਗੁਰਦਾਸ ਮਾਨ ਇਕ ਆਮ ਵਿਅਕਤੀ ਦੀ ਤਰ੍ਹਾਂ ਨਜ਼ਰ ਆਏ। ਉਨ੍ਹਾਂ ਦੇ ਸਾਧੇ ਪਹਿਰਾਵੇ ਨੇ ਹਰੇਕ ਦਾ ਦਿਲ ਮੋਹ ਲਿਆ।
ਗੁਰਦਾਸ ਮਾਨ ਨੇ ਸਿਰ 'ਤੇ ਕੇਸਰੀ ਰੰਗ ਦੀ ਦਸਤਾਰ ਸਜਾਈ ਸੀ। ਉਨ੍ਹਾਂ ਦੇ ਇਸ ਲੁੱਕ ਨੇ ਹਰ ਕਿਸੇ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ।
ਦੱਸ ਦਈਏ ਕਿ ਗੁਰਦਾਸ ਮਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬਤ ਦੇ ਭਾਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਗੁਰੂ ਬਾਣੀ ਦਾ ਆਨੰਦ ਮਾਣਿਆ।
ਇਸ ਦੌਰਾਨ ਗੁਰਦਾਸ ਮਾਨ ਨੇ ਆਪਣੇ ਚਾਹੁੰਣ ਵਾਲਿਆਂ ਨਾਲ ਤਸਵੀਰਾਂ ਵੀ ਕਲਿੱਕ ਕਰਵਾਈਆਂ।
ਇਸ ਦੌਰਾਨ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀਆਂ ਹਨ।
ਦੱਸਣਯੋਗ ਹੈ ਕਿ ਗੁਰਦਾਸ ਮਾਨ ਨੂੰ ਪੰਜਾਬੀ ਸੰਗੀਤ ਜਗਤ ਦਾ ਥਮ੍ਹ ਮੰਨਿਆ ਜਾਂਦਾ ਹੈ।
ਉਨ੍ਹਾਂ ਨੂੰ ਪੰਜਾਬੀ ਸੰਗੀਤ ਜਗਤ ਦਾ ਬਾਬਾ ਬੋਹੜ ਵੀ ਕਿਹਾ ਜਾਂਦਾ ਹੈ। ਉਨ੍ਹਾਂ ਪੰਜਾਬੀ ਇੰਡਸਟਰੀ ਨੂੰ ਕਈ ਯਾਦਗਰ ਗੀਤ ਦਿੱਤੇ ਹਨ।
ਪੁੱਤ ਨੂੰ ਕਾਲਜ ਵਲੋਂ ਮਿਲੇ ਸਨਮਾਨ ਮਗਰੋਂ ਭਾਵੁਕ ਹੋਈ ਚਰਨ ਕੌਰ, ਕਿਹਾ- ਲੋਕ ਸਿੱਧੂ ਨੂੰ ਬਦਨਾਮ ਕਰ ਸਕਦੇ ਨੇ ਪਰ ਨਾਕਾਮ ਨਹੀਂ
NEXT STORY