ਜਲੰਧਰ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਚ ਨਤਮਸਤਕ ਹੋਏ ਹਨ। ਇਸ ਦੌਰਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ 'ਚ ਤੁਸੀਂ ਵੇਖ ਸਕਦੇ ਹੋ ਕਿ ਗੁਰਦਾਸ ਮਾਨ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਚ ਨਤਮਸਤਕ ਹੋ ਰਹੇ ਹਨ।
ਇਸ ਮੌਕੇ ਉਨ੍ਹਾਂ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਵੀਡੀਓ 'ਚ ਗੁਰਦਾਸ ਮਾਨ ਨਿਹੰਗ ਸਿੰਘਾਂ ਨੂੰ ਵੀ ਮਿਲਦੇ ਹੋਏ ਨਜ਼ਰ ਆ ਰਹੇ ਹਨ।
ਸੋਸ਼ਲ ਮੀਡੀਆ ‘ਤੇ ਗੁਰਦਾਸ ਮਾਨ ਦਾ ਇਹ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ ਅਤੇ ਫੈਨਜ਼ ਵੀ ਇਸ 'ਤੇ ਰਿਐਕਸ਼ਨ ਦੇ ਰਹੇ ਹਨ।
ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।
ਗੀਤਾਂ ਦੇ ਨਾਲ-ਨਾਲ ਗੁਰਦਾਸ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ।
ਗੁਰਦਾਸ ਮਾਨ ਨੇ ਆਪਣੇ ਗੀਤਾਂ 'ਚ ਸਮਾਜ ਨੂੰ ਸੇਧ ਦੇਣ ਦੀ ਕੋਸ਼ਿਸ਼ ਕੀਤੀ ਹੈ।
ਭਾਵੇਂ ਉਹ 'ਭਾਵੇਂ ਬੂਟ ਪਾਲਿਸ਼ਾਂ ਕਰੀਏ' ਹੋਵੇ, 'ਲੱਖ ਪ੍ਰਦੇਸੀ ਹੋਈਏ' ਜਾਂ ਫਿਰ 'ਰੋਟੀ' ਗੀਤ ਹੋਵੇ।
ਹਰ ਗੀਤ ਰਾਹੀਂ ਉਨ੍ਹਾਂ ਨੇ ਕੋਈ ਨਾ ਕੋਈ ਸੁਨੇਹਾ ਸਮਾਜ ਨੂੰ ਦਿੱਤਾ ਹੈ।
ਨੋਰਾ ਫਤੇਹੀ ਨੇ ਸਾਂਝੀਆਂ ਕੀਤੀਆਂ ਬੋਲਡ ਤਸਵੀਰਾਂ
NEXT STORY