ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਗੁਰਦਾਸ ਮਾਨ ਇੰਨੀਂ ਦਿਨੀਂ ਕਾਫ਼ੀ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ 'ਚ ਉਨ੍ਹਾਂ ਦਾ ਗੀਤ 'ਗੱਲ ਸੁਣੋ ਪੰਜਾਬੀ ਦੋਸਤੋ' ਰਿਲੀਜ਼ ਹੋਇਆ ਹੈ, ਜੋ ਕਿ ਕਾਫ਼ੀ ਹੱਟ ਹੋਇਆ ਹੈ। ਇਸ ਗੀਤ ਰਾਹੀਂ ਗੁਰਦਾਸ ਮਾਨ ਨੇ ਉਨ੍ਹਾਂ ਮੇਹਣਿਆਂ ਦਾ ਜਵਾਬ ਦਿੱਤਾ ਸੀ, ਜੋ ਉਨ੍ਹਾਂ ਨੂੰ ਅੱਜ ਤੋਂ 3 ਸਾਲ ਪਹਿਲਾਂ ਉਦੋਂ ਸੁਣਨੇ ਪਏ ਸਨ, ਜਦੋਂ ਉਹ ਹਿੰਦੀ ਭਾਸ਼ਾ ਨੂੰ ਮਾਂ ਬੋਲੀ ਆਖ ਬੈਠੇ ਸਨ। ਖੈਰ ਇਹ ਤਾਂ ਰਹੀ ਪੁਰਾਣੀ ਗੱਲ ਹੈ। ਹਾਲ ਹੀ 'ਚ ਗੁਰਦਾਸ ਮਾਨ ਨੇ ਆਪਣੇ ਸਕੂਲ ਦਾ ਦੌਰਾ ਕੀਤਾ। ਇਸ ਦੌਰਾਨ ਦੀ ਇਕ ਤਸਵੀਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ, ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਤਸਵੀਰ ਸ਼ੇਅਰ ਕਰਦਿਆਂ ਗੁਰਦਾਸ ਮਾਨ ਨੇ ਕੈਪਸ਼ਨ 'ਚ ਲਿਖਿਆ, "ਤੀਜੀ ਕਲਾਸ ਵਾਲਾ ਰੂਮ, ਟੇਬਲ ਕੁਰਸੀ ਬਦਲ ਗਏ, ਬਾਕੀ ਸਭ ਉਹੀ ਆ।"
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਗੁਰਦਾਸ ਮਾਨ ਦਾ ਗੀਤ 'ਗੱਲ ਸੁਣੋ ਪੰਜਾਬੀ ਦੋਸਤੋ' ਰਿਲੀਜ਼ ਹੋਇਆ ਹੈ। ਇਸ ਗੀਤ ਰਾਹੀਂ ਗੁਰਦਾਸ ਮਾਨ ਖ਼ੂਬ ਵਾਹ ਵਾਹੀ ਖੱਟ ਰਹੇ ਹਨ। ਇਸ ਗੀਤ ਕਰਕੇ ਹਾਲਾਂਕਿ ਗੁਰਦਾਸ ਮਾਨ ਨੂੰ ਕਈ ਲੋਕ ਟਰੋਲ ਵੀ ਕਰ ਰਹੇ ਹਨ ਪਰ ਜ਼ਿਆਦਾਤਰ ਲੋਕਾਂ ਨੂੰ ਇਹ ਗੀਤ ਪਸੰਦ ਆ ਰਿਹਾ ਹੈ। ਇਸ ਗੀਤ ਦੇ ਵਿਊਜ਼ ਮਿਲੀਅਨ 'ਚ ਹਨ। ਇਹ ਗੀਤ ਦੇ ਬੋਲ ਗੁਰਦਾਸ ਮਾਨ ਨੇ ਖੁਦ ਲਿਖੇ ਹਨ, ਜਿਸ ਨੂੰ ਗਾਇਆ ਵੀ ਖ਼ੁਦ ਹੈ।
ਦੱਸਣਯੋਗ ਹੈ ਕਿ ਇਸ ਗੀਤ ਨਾਲ ਗੁਰਦਾਸ ਮਾਨ ਦਾ ਪੁਰਾਣਾ ਦਰਦ ਜੁੜਿਆ ਹੈ। ਇਹ ਮਾਮਲਾ ਸਾਲ 2019 ਦਾ ਹੈ। ਜਦੋਂ ਇੱਕ ਪ੍ਰੈੱਸ ਕਾਨਫ਼ਰੰਸ 'ਚ ਗੁਰਦਾਸ ਮਾਨ ਆਪਣੇ ਪੰਜਾਬੀ ਤੇ ਹਿੰਦੀ ਭਾਸ਼ਾ 'ਤੇ ਬਿਆਨ ਨੂੰ ਲੈ ਕੇ ਵਿਵਾਦਾਂ 'ਚ ਘਿਰ ਗਏ ਸਨ। ਉਨ੍ਹਾਂ ਨੇ ਆਪਣੀ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਸੀ ਕਿ ਦੇਸ਼ 'ਚ ਇੱਕ ਭਾਸ਼ਾ ਹੀ ਹੋਣੀ ਚਾਹੀਦੀ ਹੈ। ਭਾਵ ਜਿਵੇਂ ਕਿ ਕੋਈ ਉੱਤਰ ਭਾਰਤ ਦਾ ਵਿਅਕਤੀ ਦੱਖਣੀ ਭਾਰਤ ਜਾ ਰਿਹਾ ਹੈ ਤਾਂ ਇੱਕ ਭਾਸ਼ਾ ਹੋਣ ਨਾਲ ਉਸ ਨੂੰ ਅਸਾਨੀ ਹੋਵੇਗੀ। ਉਨ੍ਹਾਂ ਨੇ ਪੰਜਾਬੀ ਨੂੰ ਮਾਂ ਬੋਲੀ ਤੇ ਹਿੰਦੀ ਨੂੰ ਮਾਸੀ ਕਿਹਾ ਸੀ, ਜਿਸ ਤੋਂ ਬਾਅਦ ਮਾਨ ਦਾ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਿਰੋਧ ਹੋਇਆ ਸੀ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਪੀ. ਜੀ. ਆਈ. ’ਚ ਸਿੱਧੂ ਮੂਸੇ ਵਾਲਾ ਦੇ ਪਿਤਾ ਦਾ ਹਾਲ ਪੁੱਛਣ ਪਹੁੰਚੇ ਸੁਨੀਲ ਜਾਖੜ ਤੇ ਪਰਮਿੰਦਰ ਸਿੰਘ ਬਰਾੜ
NEXT STORY