ਚੰਡੀਗੜ੍ਹ (ਬਿਊਰੋ)-ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੂੰ ਪੰਜਾਬੀ ਕਲਾਕਾਰਾਂ ਵਲੋਂ ਵਧਾਈ ਦੇਣ ਦੇ ਸਿਲਸਿਲਾ ਲਗਾਤਾਰ ਜਾਰੀ ਹੈ। ਹਾਲ ਹੀ 'ਚ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਹਰਭਜਨ ਮਾਨ, ਉਨ੍ਹਾਂ ਦੀ ਪਤਨੀ 'ਤੇ ਭਰਾ ਉਨ੍ਹਾਂ ਨੂੰ ਵਧਾਈ ਦੇਣ ਚੰਡੀਗੜ੍ਹ ਉਨ੍ਹਾਂ ਦੇ ਘਰ ਪਹੁੰਚੇ ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ।

ਉਨ੍ਹਾਂ ਨੇ ਵਧਾਈ ਦਿੰਦੇ ਹੋਏ ਕੈਪਸ਼ਨ 'ਚ ਲਿਖਿਆ ਕਿ -'ਸਾਡੇ ਸੀ. ਐਮ ਸਾਹਿਬ, ਭਗਵੰਤ ਮਾਨ ਨੂੰ ਅੱਜ ਮਿਲ ਕੇ ਉਸ ਦੀ ਇਤਿਹਾਸਿਕ ਜਿੱਤ ਤੇ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ। ਦੁਆ ਹੈ ਪੰਜਾਬ ਦੀ ਬਿਹਤਰੀ ਲਈ ਦਿਨ ਰਾਤ ਕੰਮ ਕਰ ਰਹੇ ਭਗਵੰਤ ਮਾਨ ਦੀ ਮਿਹਨਤ ਨੂੰ ਮਾਲਕ ਭਾਗ ਲਾਵੇ। ਤੁਹਾਨੂੰ ਦੱਸ ਦੇਈਏ ਕਿ ਹਰਭਜਨ ਮਾਨ ਦੀ ਪਤਨੀ ਨੇ ਭਗਵੰਤ ਮਾਨ ਨਾਲ ਆਪਣੀ ਇਕ ਪੁਰਾਣੀ ਤਸਵੀਰ ਵੀ ਸਾਂਝੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਨੂੰ ਵਧਾਈ ਦੇਣ ਲਈ ਹਰਜੀਤ ਹਰਮਨ, ਕਰਨਜੀਤ ਅਨਮੋਲ, ਸਚਿਨ ਅਹੂਜਾ, ਮੀਕਾ ਸਿੰਘ ਪਹੁੰਚ ਚੁੱਕੇ ਸਨ।


ਪ੍ਰੇਮਿਕਾ ਨਾਲ ਵਿਆਹ ਦੇ ਬੰਧਨ 'ਚ ਬੱਝੇ ਗਾਇਕ ਮਿਲਿੰਦ ਗਾਬਾ, ਦੇਖੋ ਖੂਬਸੂਰਤ ਤਸਵੀਰਾਂ
NEXT STORY