ਜਲੰਧਰ (ਬਿਊਰੋ) - ਪੰਜਾਬੀ ਗਾਇਕ ਜਸਬੀਰ ਜੱਸੀ ਸੋਸ਼ਲ ਮੀਡੀਆ 'ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਪਿੰਡ ਗੇੜਾ ਮਾਰਦੇ ਹਨ। ਗਾਇਕ ਅਕਸਰ ਆਪਣੇ ਫੈਨਜ਼ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਮਾਸੀਆਂ, ਭਰਜਾਈਆਂ ਅਤੇ ਵੱਡੀਆਂ ਭੈਣਾਂ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਗਾਇਕ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਜ਼ ਵੀ ਇਸ 'ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ।

ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਇਸ ਦੇ ਨਾਲ ਹੀ ਉਹ ਅਦਾਕਾਰੀ ਦੇ ਖ਼ੇਤਰ 'ਚ ਵੀ ਕੰਮ ਕਰ ਚੁੱਕੇ ਹਨ।

ਹਾਲ ਹੀ 'ਚ ਉਹ 'ਸਰਾਭਾ' ਫ਼ਿਲਮ 'ਚ ਵੀ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ। ਜਸਬੀਰ ਜੱਸੀ ਆਪਣੇ ਬੇਬਾਕ ਬੋਲਾਂ ਦੇ ਲਈ ਜਾਣੇ ਜਾਂਦੇ ਹਨ। ਉਹ ਅਕਸਰ ਹਰ ਮੁੱਦੇ 'ਤੇ ਆਪਣੀ ਰਾਇ ਰੱਖਦੇ ਹੋਏ ਨਜ਼ਰ ਆਉਂਦੇ ਹਨ। ਕੁਝ ਸਮਾਂ ਪਹਿਲਾਂ ਉਹ ਉਸ ਵੇਲੇ ਚਰਚਾ 'ਚ ਆਏ ਸਨ।

ਜਦੋਂ ਉਨ੍ਹਾਂ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਉਹ ਮਜ਼ਾਰਾਂ 'ਤੇ ਨਹੀਂ ਗਾਉਂਦੇ ਅਤੇ ਨਾਂ ਹੀ ਉਨ੍ਹਾਂ ਨੂੰ ਪੀਰਾਂ ਤੋਂ ਡਰ ਲੱਗਦਾ ਹੈ, ਜਿਸ ਤੋਂ ਬਾਅਦ 'ਪਦਮਸ਼੍ਰੀ' ਹੰਸ ਰਾਜ ਹੰਸ ਸਣੇ ਕਈ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਦੀਆਂ ਇਨ੍ਹਾਂ ਗੱਲਾਂ ਦਾ ਜਵਾਬ ਦਿੱਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅਦਾਕਾਰਾ ਸਾਰਾ ਗੁਰਪਾਲ ਦਾ ਕਾਤਿਲਾਨਾ ਅੰਦਾਜ਼, ਪਲਾਂ 'ਚ ਵਾਇਰਲ ਹੋ ਗਈਆਂ ਤਸਵੀਰਾਂ
NEXT STORY