ਜਲੰਧਰ (ਬਿਊਰੋ) - ਪੰਜਾਬੀ ਗਾਇਕ ਜਸਬੀਰ ਜੱਸੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲਿਆਂ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਦਰਸ਼ਨਾਂ ਲਈ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ‘ਚ ਮੌਜੂਦ ਇਤਿਹਾਸਕ ਅਸਥਾਨਾਂ ਦੇ ਵੀ ਦਰਸ਼ਨ ਕੀਤੇ।
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ, ਜਿਸ 'ਚ 'ਦਿਲ ਲੈ ਗਈ ਕੁੜੀ ਗੁਜਰਾਤ ਦੀ', 'ਕੁੜੀ ਜ਼ਹਿਰ ਦੀ ਪੁੜੀ', 'ਚੰਨੋ ਦਾ ਜਵਾਨੀ ਵਿਚ ਪੈਰ ਪੈ ਗਿਆ', 'ਇੱਕ ਤਾਰਾ ਵੱਜਦਾ ਵੇ ਰਾਂਝਣਾ ਨੂਰ ਮਹਿਲ ਦੀ ਮੋਰੀ' ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਲ ਹਨ। ਗੀਤਾਂ ਤੋਂ ਇਲਾਵਾ ਜਸਬੀਰ ਜੱਸੀ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪ੍ਰਭਾਸ-ਦੀਪਿਕਾ ਦੀ ‘Kalki 2898 AD’ ਨੂੰ ਰਿਲੀਜ਼ ਹੁੰਦੇ ਹੀ ਲੱਗਾ ਵੱਡਾ ਝਟਕਾ, ਫ਼ਿਲਮ HD ਪ੍ਰਿੰਟ 'ਚ ਹੋਈ ਲੀਕ
NEXT STORY