ਜਲੰਧਰ (ਬਿਊਰੋ) : ਈਦ ਉਲ ਅਜ਼ਹਾ ਦਾ ਤਿਉਹਾਰ ਮੁਸਲਿਮ ਭਾਈਚਾਰੇ 'ਚ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਦਿਨ ਮੁਸਲਮਾਨ ਬੱਕਰੇ ਦੀ ਬਲੀ ਦਿੰਦੇ ਹਨ ਅਤੇ ਜੀਵਨ 'ਚ ਬਰਕਤਾਂ ਅਤੇ ਖੁਸ਼ਹਾਲੀ ਲਈ ਅੱਲ੍ਹਾ ਦਾ ਧੰਨਵਾਦ ਕਰਦੇ ਹਨ। ਇਸ ਖ਼ਾਸ ਮੌਕੇ ‘ਤੇ ਬਾਲੀਵੁੱਡ ਤੋਂ ਲੈ ਕੇ ਟੀਵੀ ਤੱਕ ਦੇ ਸਾਰੇ ਸਿਤਾਰੇ ਪ੍ਰਸ਼ੰਸਕਾਂ ਨੂੰ ਈਦ ਮੁਬਾਰਕ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਥੇ ਹੀ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਜਸਬੀਰ ਜੱਸੀ ਨੇ ਫੈਨਜ਼ ਨੂੰ ਈਦ ਉਲ ਅਜ਼ਹਾ ਦੀਆਂ ਵਧਾਈਆਂ ਦਿੱਤੀਆਂ।
ਦੱਸ ਦਈਏ ਕਿ ਕੁਝ ਹਫ਼ਤੇ ਪਹਿਲਾਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਚੈਕਿੰਗ ਦੌਰਾਨ ਥੱਪੜ ਮਾਰ ਦਿੱਤਾ ਗਿਆ ਸੀ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਪੰਜਾਬੀ ਕਲਾਕਾਰਾਂ ਵਲੋਂ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੀ ਰੱਜ ਕੇ ਤਾਰੀਫ਼ ਕੀਤੀ ਗਈ ਸੀ। ਉਥੇ ਹੀ ਜਸਬੀਰ ਜੱਸੀ ਵਲੋਂ ਕੰਗਨਾ ਦੇ ਦਿੱਤੇ ਬਿਆਨ 'ਤੇ ਟਿੱਪਣੀ ਕਰਦਿਆਂ ਆਪਣੇ ਆਪਣੇ ਐਕਸ ਟਵਿੱਟਰ 'ਤੇ ਲਿਖਿਆ ਸੀ, 'ਬੀਬੀ ਥੱਪੜ ਅੱਤਵਾਦ ਨਹੀਂ ਹੁੰਦਾ, ਜ਼ਿੰਮੇਦਾਰੀ ਵੱਡੀ ਏ ਅਜੇ ਵੀ ਸੋਚ ਕੇ ਬੋਲ। ਇਸ ਦੇ ਨਾਲ ਹੀ ਜੱਸੀ ਨੇ ਹੱਥ ਜੋੜਨ ਵਾਲਾ ਇਮੋਜ਼ੀ ਬਣਾਇਆ ਹੈ।''
ਵਰਕਫਰੰਟ ਦੀ ਗੱਲ ਕਰੀਏ ਤਾਂ ਜਸਬੀਰ ਜੱਸੀ ਆਪਣੇ ਸੋਸ਼ਲ ਮੀਡੀਆ 'ਤੇ ਹਮੇਸ਼ਾ ਸਰਗਰਮ ਰਹਿੰਦੇ ਹਨ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਨ ਦੇ ਨਾਲ-ਨਾਲ ਹਰ ਮੁੱਦੇ 'ਤੇ ਖੁੱਲ੍ਹ ਕੇ ਵਿਚਾਰ ਰੱਖਦੇ ਹਨ। ਕਲਾਕਾਰ ਦਾ ਕੁਝ ਮਹੀਨੇ ਪਹਿਲਾਂ ਮਜ਼ਾਰਾਂ 'ਤੇ ਗਾਉਣ ਵਾਲਿਆਂ ਖ਼ਿਲਾਫ ਬਿਆਨ ਖੂਬ ਸੁਰਖੀਆਂ 'ਚ ਰਿਹਾ, ਜਿਸ ਤੋਂ ਬਾਅਦ ਕਈ ਲੋਕਾਂ ਨੂੰ ਜਸਬੀਰ ਜੱਸੀ ਦੀ ਇਹ ਗੱਲ ਪਸੰਦ ਨਹੀਂ ਆਈ ਅਤੇ ਕੁਝ ਨੇ ਉਨ੍ਹਾਂ ਦੀ ਗੱਲ ਨੂੰ ਸਹੀ ਦੱਸਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਾਊਥ ਅਦਾਕਾਰਾ ਅਮਲਾ ਪਾਲ ਦੇ ਘਰ ਗੂੰਜੀਆਂ ਬੇਟੇ ਦੀਆਂ ਕਿਲਕਾਰੀਆਂ
NEXT STORY