ਐਂਟਰਟੇਨਮੈਂਟ ਡੈਸਕ- ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਜੈਸਮੀਨ ਸੈਂਡਲਸ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਨਤਮਸਤਕ ਹੋਈ। ਗਾਇਕਾ ਨੇ ਉੱਥੇ ਪਹੁੰਚ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਪਰਮਾਤਮਾ ਦਾ ਆਸ਼ੀਰਵਾਦ ਲਿਆ। ਗਾਇਕਾ ਨੇ ਇਸ ਸਬੰਧੀ ਇਕ ਵੀਡੀਓ ਆਪਣੇ ਸੋਸ਼ਲ ਮੀਡੀਆ ਪੇਜ਼ 'ਤੇ ਸਾਂਝੀ ਕੀਤੀ।
ਇਸ ਦੌਰਾਨ ਜੈਸਮੀਨ ਅਧਿਆਤਮਿਕ ਰੰਗ ਵਿੱਚ ਰੰਗੀ ਨਜ਼ਰ ਆਈ। ਪਹਿਰਾਵੇ ਦੀ ਗੱਲ ਕਰੀਏ ਤਾਂ ਜੈਸਮੀਨ ਨੇ ਚਿੱਟੇ ਰੰਗ ਦਾ ਸਲਵਾਰ ਸੂਟ ਪਾਇਆ ਸੀ ਤੇ ਸਿਰ 'ਤੇ ਸ਼ਾਲ ਲਿਆ ਹੋਇਆ ਸੀ। ਅਦਾਕਾਰਾ ਦੀ ਸਿੰਪਲ ਅਤੇ ਸਾਦਗੀ ਭਰੀ ਲੁੱਕ ਨੇ ਸਭ ਦਾ ਦਿਲ ਜਿੱਤ ਲਿਆ।
ਮਰਹੂਮ ਅਦਾਕਾਰ ਇਰਫਾਨ ਖਾਨ ਦੀ ਪਤਨੀ ਨੇ ਭਾਵੁਕ ਪੋਸਟ ਸਾਂਝੀ ਕਰ ਪਤੀ ਨੂੰ ਕੀਤਾ ਯਾਦ
NEXT STORY