ਜਲੰਧਰ (ਬਿਊਰੋ) - ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਜਸਪਿੰਦਰ ਨਰੂਲਾ ਦੇ ਪਿਤਾ ਸਰਦਾਰ ਕੇਸਰ ਸਿੰਘ ਨਰੂਲਾ ਦਾ ਦਿਹਾਂਤ ਹੋ ਗਿਆ। ਇਸ ਦੀ ਜਾਣਕਾਰੀ ਜਸਪਿੰਦਰ ਨਰੂਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੇ ਪਿਤਾ ਨੇ ਮੁੰਬਈ ਦੇ ਇਕ ਹਸਪਤਾਲ ‘ਚ ਆਖਰੀ ਸਾਹ ਲਿਆ। ਦੱਸ ਦਈਏ ਕਿ ਕੇਸਰ ਸਿੰਘ ਨਰੂਲਾ ਨੇ ਪੰਜਾਬ ਦੇ ਕਈ ਪ੍ਰਸਿੱਧ ਗਾਇਕਾਂ ਨਾਲ ਕੰਮ ਕਰ ਚੁੱਕੇ ਸਨ। ਸੰਗੀਤ ਨਿਰਦੇਸ਼ਨ ‘ਚ ਮਹਾਰਤ ਰੱਖਣ ਵਾਲੇ ਸਰਦਾਰ ਕੇਸਰ ਸਿੰਘ ਭਾਈ ਗੋਪਾਲ ਸਿੰਘ ਰਾਗੀ, ਸੰਤ ਅਨੂਪ ਸਿੰਘ ਅਤੇ ਸੰਤ ਮਸਕੀਨ ਜੀ ਵਰਗੀਆਂ ਹਸਤੀਆਂ ਦੀ ਸੰਗਤ ਹਾਸਲ ਸੀ।
ਦੱਸ ਦਈਏ ਕਿ 1956 ਵਿਚ ਐੱਚ. ਐੱਮ. ਵੀ. ਕੰਪਨੀ ਨੇ ਕੇਸਰ ਸਿੰਘ ਨੂੰ ਬਤੌਰ ਸੰਗੀਤ ਨਿਰਦੇਸ਼ਕ ਪੱਕੇ ਤੌਰ ’ਤੇ ਤਾਇਨਾਤ ਕਰ ਦਿੱਤਾ। ਕੇਸਰ ਸਿੰਘ ਨੇ ਲਗਾਤਾਰ ਚਾਰ ਦਹਾਕੇ ਕੰਪਨੀ ਦੀ ਰਿਕਾਰਡਿੰਗ ਲਈ ਸੰਗੀਤ ਦਿੱਤਾ। ਇਸ ਲੰਬੇ ਅਰਸੇ ਵਿਚ ਨਰੂਲਾ ਨੇ ਕਈ ਗਾਇਕਾਂ ਦੇ ਗੀਤਾਂ ਨੂੰ ਆਪਣੇ ਸੰਗੀਤ ਨਾਲ ਸ਼ਿੰਗਾਰਿਆ, ਜਿਨ੍ਹਾਂ ਵਿਚ ਸੁਰਿੰਦਰ ਕੌਰ, ਪ੍ਰਕਾਸ਼ ਕੌਰ, ਆਸਾ ਸਿੰਘ ਮਸਤਾਨਾ, ਮੋਹਣੀ ਨਰੂਲਾ, ਯਮਲਾ ਜੱਟ, ਸ਼ਾਦੀ ਬਖਸ਼ੀ ਭਰਾ, ਹਰਚਰਨ ਗਰੇਵਾਲ, ਨਰਿੰਦਰ ਬੀਬਾ, ਸਵਰਨ ਲਤਾ, ਚਾਂਦੀ ਰਾਮ, ਕਰਮਜੀਤ ਧੂਰੀ, ਮੁਹੰਮਦ ਸਦੀਕ, ਰਣਜੀਤ ਕੌਰ, ਜਗਮੋਹਨ ਕੌਰ, ਦੀਦਾਰ ਸੰਧੂ, ਕੁਲਦੀਪ ਮਾਣਕ ਤੋਂ ਇਲਾਵਾ ਅਣਗਿਣਤ ਕਲਾਕਾਰਾਂ ਦੇ ਨਾਂ ਸ਼ਾਮਲ ਹਨ।
ਰੀਆ ਚੱਕਰਵਰਤੀ ਦੀ ਮਾਂ ਨੇ ਡਰਦੇ ਮਾਰੇ ਚੁੱਕਿਆ ਵੱਡਾ ਕਦਮ,ਕਿਹਾ- ਜੋ ਕੁਝ ਹੋਇਆ ਕਦੇ ਨਹੀਂ ਭੁੱਲੇਗਾ
NEXT STORY