ਚੰਡੀਗੜ੍ਹ (ਬਿਊਰੋ) - ਅੱਜ ਕਿਸਾਨੀ ਸੰਘਰਸ਼ ਨੂੰ ਛੇ ਮਹੀਨੇ ਪੂਰੇ ਹੋ ਗਏ ਹਨ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਹੋਏ। 26 ਮਈ ਨੂੰ ਕਿਸਾਨ ਦਿੱਲੀ ਬਾਰਡਰਾਂ 'ਤੇ ਚੱਲ ਰਹੇ ਸੰਘਰਸ਼ ਦੇ 6 ਮਹੀਨੇ ਪੂਰੇ ਹੋਣ 'ਤੇ 'ਕਾਲਾ ਦਿਵਸ' ਮਨਾ ਰਹੇ ਹਨ। ਇਸ ਕਰਕੇ ਪੰਜਾਬ ਦੇ ਲੋਕ ਵੀ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾ ਕੇ ਆਪਣਾ ਸਮਰਥਨ ਦੇ ਰਹੇ ਹਨ। ਇਸ ਸੰਘਰਸ਼ ਦੀ ਗੂੰਜ ਵਿਦੇਸ਼ ਦੀਆਂ ਸੜਕਾਂ ਤੋਂ ਲੈ ਕੇ ਪਾਰਲੀਮੈਂਟ ਤੱਕ ਗੂੰਜੀ ਹੈ ਪਰ ਕੇਂਦਰ ਸਰਕਾਰ ਦਾ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਉਹੀ ਅੜੀਅਲ ਰਵੱਈਆ ਅਜੇ ਵੀ ਬਰਕਰਾਰ ਹੈ। ਦੇਸ਼ ਦਾ ਅੰਨਦਾਤ ਵੀ ਆਪਣੇ ਹੱਕਾਂ ਦੇ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ। ਪੰਜਾਬੀ ਕਲਾਕਾਰ ਵੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਏ ਹਨ। ਗਾਇਕ ਜੱਸ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਪੋਸਟ ਪਾ ਕੇ ਲੋਕਾਂ ਨੂੰ ਟੋਲ ਪਲਾਜਾ ਭਾਗੋਮਾਜਰਾ ਖਰੜ, ਮੋਹਾਲੀ ਪਹੁੰਚ ਕੇ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।

ਦੱਸ ਦਈਏ ਹਾਲ ਹੀ 'ਚ ਜੱਸ ਬਾਜਵਾ ਦਾ ਕਿਸਾਨੀ ਗੀਤ 'ਹੋਕਾ' ਰਿਲੀਜ਼ ਹੋਇਆ ਹੈ। ਇਹ ਗੀਤ ਕਿਸਾਨੀ ਸੰਘਰਸ਼ 'ਚ ਜੋਸ਼ ਭਰ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਹ ਕਈ ਕਿਸਾਨੀ ਗੀਤਾਂ ਦੇ ਨਾਲ ਇਸ ਸੰਘਰਸ਼ ਨੂੰ ਆਪਣਾ ਸਮਰਥਨ ਦੇ ਚੁੱਕੇ ਹਨ। ਜੱਸ ਬਾਜਵਾ ਨੇ 'ਹੋਕਾ' ਗੀਤ ਨਾਲ ਕੇਂਦਰ ਦੀ ਸਰਕਾਰ ਨੂੰ ਲਾਹਨਤਾਂ ਵੀ ਪਾਈਆਂ ਪਰ ਨਾਲ ਹੀ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਇਸ ਕਿਸਾਨੀ ਸੰਘਰਸ਼ 'ਚ ਵੱਧ ਚੜ੍ਹ ਕੇ ਦਿੱਲੀ ਕਿਸਾਨੀ ਅੰਦੋਲਨ 'ਚ ਸ਼ਾਮਿਲ ਹੋਣ ਲਈ ਕਿਹਾ ਹੈ।
ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਨੂੰ ਦਿੱਲੀ ਬਾਰਡਰਾਂ 'ਤੇ ਚੱਲਦੇ ਹੋਏ 26 ਮਈ ਨੂੰ 6 ਮਹੀਨੇ ਪੂਰੇ ਹੋ ਗਏ ਹਨ। ਪੰਜਾਬ 'ਚ ਇਹ ਅੰਦੋਲਨ ਦਿੱਲੀ ਆਉਣ ਤੋਂ ਦੋ-ਢਾਈ ਮਹੀਨੇ ਪਹਿਲਾਂ ਸ਼ੁਰੂ ਹੋ ਗਿਆ ਸੀ। ਦੇਸ਼ ਦੇ ਸਾਰੇ ਹੀ ਕਿਸਾਨ ਸ਼ਾਂਤਮਈ ਢੰਗ ਨਾਲ ਦਿੱਲੀ ਦੀਆਂ ਬਰੂਹਾਂ 'ਤੇ ਬੈਠ ਸੰਘਰਸ਼ ਕਰ ਰਹੇ ਹਨ।
ਜੇ ਗੱਲ ਕਰੀਏ ਜੱਸ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਨਾਲ ਜੁੜੇ ਹੋਏ ਹਨ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਕੇਂਦਰ ਦੀ ਸਰਕਾਰ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਉਹੀ ਅੜਿਅਲ ਰਵੱਈਆ ਹਾਲੇ ਵੀ ਬਰਕਰਾਰ ਹੈ। 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਸ਼ਾਂਤਮਈ ਪ੍ਰਦਰਸ਼ਨ ਕਰਦੇ ਹੋਏ। ਜੱਸ ਬਾਜਵਾ ਇਸ ਤੋਂ ਪਹਿਲਾਂ ਵੀ ਕਈ ਕਿਸਾਨੀ ਗੀਤਾਂ ਨਾਲ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇ ਚੁੱਕੇ ਹਨ।
ਅਰੁਣਾਚਲ ਪ੍ਰਦੇਸ਼ ਦੇ ਵਿਧਾਇਕ 'ਤੇ ਨਸਲਭੇਦੀ ਟਿੱਪਣੀ ਕਰਨੀ ਯੂ-ਟਿਊਬਰ ਨੂੰ ਪਈ ਭਾਰੀ, ਅਦਾਕਾਰ ਵਰੁਣ ਧਵਨ ਨੇ ਲਗਾਈ ਕਲਾਸ
NEXT STORY