ਜਲੰਧਰ (ਬਿਊਰੋ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 29 ਨਵੰਬਰ ਨੂੰ ਪੂਰੇ 6 ਮਹੀਨੇ ਹੋ ਗਏ ਹਨ ਪਰ ਹਾਲੇ ਤੱਕ ਗਾਇਕ ਦਾ ਪਰਿਵਾਰ ਤੇ ਉਸ ਦੇ ਚਾਹੁਣ ਵਾਲੇ ਉਸ ਦੇ ਇਨਸਾਫ਼ ਦੀ ਮੰਗ ਕਰ ਰਹੇ ਹਨ।

ਦੱਸ ਦਈਏ ਕਿ ਬੀਤੇ ਦਿਨ ਪੰਜਾਬੀ ਇੰਡਸਟਰੀ ਲਈ ਵੀ ਕਾਫ਼ੀ ਗਮਜ਼ਦਾ ਦਿਨ ਰਿਹਾ ਹੈ। ਇਸ ਦੌਰਾਨ ਕਈ ਕਲਾਕਾਰ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੁੰਦੇ ਨਜ਼ਰ ਆਏ, ਜਿਨ੍ਹਾਂ 'ਚੋਂ ਇੱਕ ਨਾਮ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਦਾ ਵੀ ਹੈ। ਗਾਇਕਾ ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲਾ ਦੀ ਇਕ ਵੀਡੀਓ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਹਰ ਕਿਸੇ ਦੀਆਂ ਅੱਖਾਂ 'ਚੋਂ ਅੱਥਰੂ ਨਿਕਲ ਰਹੇ ਹਨ।
ਦੱਸਣਯੋਗ ਹੈ ਕਿ ਵੀਡੀਓ 'ਚ ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲਾ ਦੀ ਬਚਪਨ ਤੋਂ ਲੈ ਕੇ ਵੱਡੇ ਹੋਣ ਤੱਕ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਬੈਕਗਰਾਊਂਡ 'ਚ ਲਤਾ ਮੰਗੇਸ਼ਕਰ ਦਾ ਸੈਡ ਸੌਂਗ 'ਚਿੱਠੀ ਨਾ ਕੋਈ ਸੰਦੇਸ਼ ਜਾਨੇ ਵੋ ਕੌਨ ਸਾ ਦੇਸ਼' ਚੱਲਦਾ ਹੈ, ਜੋ ਸਿੱਧੂ ਦੀ ਹੋਰ ਯਾਦ ਦਿਵਾਉਂਦਾ ਹੈ ਤੇ ਹਰ ਇਕ ਦੀ ਅੱਖ ਨਮ ਕਰ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਜਸਵਿੰਦਰ ਬਰਾੜ ਨੇ ਕੈਪਸ਼ਨ 'ਚ ਲਿਖਿਆ, ''ਜਸਟਿਸ ਫਾਰ ਸਿੱਧੂ ਮੂਸੇਵਾਲਾ। 6 ਮਹੀਨੇ ਹੋ ਗਏ ਸਿੱਧੂ ਹੁਣ ਵਾਪਸ ਆਜਾ।'' ਇਸ ਵੀਡੀਓ ਨੂੰ ਵੇਖ ਕੇ ਸਿੱਧੂ ਮੂਸੇਵਾਲਾ ਦੇ ਫੈਨਜ਼ ਕਾਫ਼ੀ ਭਾਵੁਕ ਹੋ ਰਹੇ ਹਨ। ਜਸਵਿੰਦਰ ਬਰਾੜ ਦੇ ਇਸ ਵੀਡੀਓ 'ਤੇ ਹਜ਼ਾਰਾਂ ਲਾਈਕਸ ਤੇ ਕੁਮੈਂਟਸ ਆ ਰਹੇ ਹਨ ਅਤੇ ਨਾਲ ਹੀ ਉਸ ਦੇ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।
ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ਕਰਕੇ ਜ਼ਰੂਰ ਦਿਓ।
150 ਕਰੋੜ ਦੇ ਪਾਰ ਪੁੱਜੀ ‘ਦ੍ਰਿਸ਼ਯਮ 2’ ਦੀ ਕਮਾਈ, ਕੀ 200 ਕਰੋੜ ਦਾ ਅੰਕੜਾ ਕਰੇਗੀ ਪਾਰ?
NEXT STORY