ਜਲੰਧਰ (ਬਿਊਰੋ) - ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ ਮਗਰੋਂ ਵਧਾਈਆਂ ਦਾ ਤਾਂਤਾ ਲੱਗ ਗਿਆ। ਦਰਅਸਲ, ,ਇਹ ਵੀਡੀਓ ਜੈਜ਼ੀ ਬੀ ਦੇ ਪੁੱਤਰ ਦੀ ਹੈ, ਜਿਸ ‘ਚ ਉਹ ਕਾਨਵੋਕੇਸ਼ਨ ‘ਚ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਜੈਜ਼ੀ ਬੀ ਨੇ ਆਪਣੇ ਪੁੱਤਰ ਨੂੰ ਪੜ੍ਹਾਈ ‘ਚ ਅੱਵਲ ਆਉਣ ‘ਤੇ ਵਧਾਈ ਦਿੱਤੀ ਹੈ।
ਦੱਸ ਦਈਏ ਕਿ ਜਿਵੇਂ ਹੀ ਜੈਜ਼ੀ ਬੀ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਕਲਾਕਾਰਾਂ ਵਲੋਂ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ। ਜੈਜ਼ੀ ਬੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਇੱਕ ਧੀ ਹੈ ਅਤੇ ਇੱਕ ਪੁੱਤਰ, ਜਿਸ ਨਾਲ ਜੈਜ਼ੀ ਬੀ ਅਕਸਰ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ।

ਧੀ ਆਇਸ਼ਾ ਤਾਂ ਉਨ੍ਹਾਂ ਨਾਲ 'ਰੈਂਬੋ' ਗੀਤ 'ਚ ਵੀ ਨਜ਼ਰ ਆ ਚੁੱਕੀ ਹੈ। ਜੈਜ਼ੀ ਬੀ ਦਾ ਪਰਿਵਾਰ ਵਿਦੇਸ਼ ‘ਚ ਹੀ ਰਹਿੰਦਾ ਹੈ। ਜੈਜ਼ੀ ਬੀ ਲੰਮੇ ਸਮੇਂ ਤੋਂ ਵਿਦੇਸ਼ ‘ਚ ਸੈਟਲ ਹਨ ਪਰ ਉਹ ਆਪਣੇ ਪਰਿਵਾਰ ਨਾਲ ਅਕਸਰ ਆਪਣੇ ਜੱਦੀ ਪਿੰਡ 'ਚ ਗੇੜਾ ਮਾਰਦੇ ਰਹਿੰਦੇ ਹਨ।

ਜੈਜ਼ੀ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਜੈਜ਼ੀ ਬੀ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕੁਝ ਕੁ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ, ਜਿਸ ‘ਚ ਗਿੱਪੀ ਗਰੇਵਾਲ ਨਾਲ ਕੁਝ ਸਮਾਂ ਪਹਿਲਾਂ ਆਈ ਫ਼ਿਲਮ ‘ਸਨੋਮੈਨ’ ਵੀ ਸ਼ਾਮਲ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਆਮਿਰ ਖ਼ਾਨ ਦੇ ਬੇਟੇ ਜੁਨੈਦ ਖ਼ਾਨ ਦੀ ਪਹਿਲੀ ਫ਼ਿਲਮ 'ਮਹਾਰਾਜ' ਵਿਵਾਦਾਂ 'ਚ, ਹਾਈਕੋਰਟ ਕਰੇਗਾ ਸੁਣਵਾਈ
NEXT STORY