ਐਂਟਰਟੇਨਮੈਂਟ ਡੈਸਕ : ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਕੁਲਵਿੰਦਰ ਬਿੱਲਾ ਨੇ ਆਪਣੀ ਧੀ ਦੀ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਹਾਲ ਹੀ 'ਚ ਕੁਲਵਿੰਦਰ ਬਿੱਲਾ ਨੇ ਇੰਸਟਾਗ੍ਰਾਮ 'ਤੇ ਆਪਣੀ ਧੀ ਦੀ ਕਿਊਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੁਲਵਿੰਦਰ ਬਿੱਲਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਤੈਰਾਕੀ ਮੁਕਾਬਲਿਆਂ 'ਚ ਗੋਲਡ ਤੇ ਸਿਲਵਰ ਮੈਡਲ ਜਿੱਤੇ ਹਨ। ਇਸ ਲਈ ਉਨ੍ਹਾਂ ਨੂੰ ਆਪਣੀ ਧੀ 'ਤੇ ਬਹੁਤ ਮਾਣ ਹੈ ਤੇ ਉਹ ਕਾਫੀ ਖੁਸ਼ ਹਨ।

ਫੈਨਜ਼ ਕੁਲਵਿੰਦਰ ਬਿੱਲਾ ਦੀ ਇਸ ਪੋਸਟ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਗਾਇਕ ਦੀ ਸ਼ਲਾਘਾ ਕਰ ਰਹੇ ਹਨ ਕਿ ਉਹ ਆਪਣੀ ਧੀ ਨੂੰ ਖੇਡਾਂ ਦੇ ਲਈ ਪ੍ਰੇਰਿਤ ਕਰ ਰਹੇ ਹਨ। ਫੈਨਜ਼ ਨੇ ਕਿਹਾ ਕਿ ਇਹ ਮਾਪਿਆਂ ਦਾ ਫਰਜ਼ ਹੈ ਕਿ ਉਹ ਆਪਣੇ ਬੱਚਿਆਂ ਨੂੰ ਮਾੜੀਆਂ ਚੀਜ਼ਾਂ ਤੋਂ ਦੂਰ ਰੱਖਣ ਤੇ ਉਨ੍ਹਾਂ ਖੇਡਾਂ ਤੇ ਪੜ੍ਹਾਈ ਲਈ ਪ੍ਰੇਰਿਤ ਕਰਨ।

ਦੱਸ ਦਈਏ ਕਿ ਕੁਲਵਿੰਦਰ ਬਿੱਲਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਕੁਲਵਿੰਦਰ ਬਿੱਲਾ ਅਕਸਰ ਹੀ ਆਪਣੇ ਫੈਨਜ਼ ਨਾਲ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਦੀ ਅਪਡੇਟ ਦਿੰਦੇ ਰਹਿੰਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਰੇਣੁਕਾਸਵਾਮੀ ਕਤਲ ਕੇਸ: ਦਰਸ਼ਨ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ
NEXT STORY