ਚੰਡੀਗੜ੍ਹ (ਬਿਊਰੋ) - 'ਲਾਰੇ', 'ਸਖ਼ੀਆਂ' ਵਰਗੇ ਸੁਪਰ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਗਾਇਕ ਮਨਿੰਦਰ ਬੁੱਟਰ ਇੰਨੀਂ ਦਿਨੀਂ ਆਪਣੀ ਨਵੀਂ ਐਲਬਮ 'ਜੁਗਨੀ' ਨਾਲ ਖ਼ੂਬ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ 'ਚ ਮਨਿੰਦਰ ਬੁੱਟਰ ਦਾ ਇੱਕ ਹੋਰ ਨਵਾਂ ਗੀਤ 'ਜੀਨਾਂ ਪਾਉਨੀ ਆ' (Jeena Paauni Aa) ਨਾਲ ਉਹ ਦਰਸ਼ਕਾਂ ਦੇ ਰੁਬਰੂ ਹੋਏ ਹਨ।
ਦੱਸ ਦਈਏ ਕਿ ਮਨਿੰਦਰ ਬੁੱਟਰ ਦਾ ਇਹ ਗੀਤ ਰੋਮਾਂਟਿਕ ਜ਼ੌਨਰ ਦਾ ਹੈ। ਇਸ ਗੀਤ ਨੂੰ ਮਨਿੰਦਰ ਬੁੱਟਰ ਨੇ ਆਪਣੀ ਮਿੱਠੀ ਆਵਾਜ਼ ਨਾਲ ਗਾਇਆ ਹੈ। ਇਸ ਗੀਤ ਦੇ ਬੋਲ ਖ਼ੁਦ ਮਨਿੰਦਰ ਬੁੱਟਰ ਨੇ ਆਪਣੀ ਕਲਮ ਨਾਲ ਸ਼ਿੰਗਾਰੇ ਹਨ, ਜਿਸ ਦਾ ਮਿਊਜ਼ਿਕ Mix Singh ਵਲੋਂ ਤਿਆਰ ਕੀਤਾ ਗਿਆ ਹੈ। Drip Films ਵੱਲੋਂ ਗਾਣੇ ਦੇ ਵੀਡੀਓ ਨੂੰ ਤਿਆਰ ਕੀਤਾ ਹੈ। ਇਸ ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਮਨਿੰਦਰ ਬੁੱਟਰ ਦੇ ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਜੇ ਗੱਲ ਕਰੀਏ ਮਨਿੰਦਰ ਬੁੱਟਰ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਉਹ 'ਸਖੀਆਂ', 'ਇੱਕ ਤੇਰਾ', 'ਸੌਰੀ', 'ਯਾਰੀ', 'ਵਿਆਹ', 'ਤੇਰੀ ਮੇਰੀ ਲੜਾਈ', 'ਲਾਰੇ' ਵਰਗੇ ਕਮਾਲ ਦੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।
ਰਵੀਨਾ ਟੰਡਨ ਹੱਥਾਂ 'ਚ ਕਹੀ ਲੈ ਕੇ ਮਿੱਟੀ ਖੋਦਦੀ ਆਈ ਨਜ਼ਰ ,ਵੀਡੀਓ ਹੋਈ ਵਾਇਰਲ
NEXT STORY