ਜਲੰਧਰ (ਬਿਊਰੋ) - ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਅੱਜ ਸਾਉਣ ਮਹੀਨੇ ਦਾ ਪਹਿਲਾ ਸੋਮਵਾਰ ਹੈ। ਸੋਮਵਾਰ ਨੂੰ ਸ਼ਿਵ ਜੀ ਦੇ ਭਗਤ ਉਨ੍ਹਾਂ ਨੂੰ ਖ਼ੁਸ਼ ਕਰਨ ਲਈ ਸੋਮਵਾਰ ਦਾ ਖ਼ਾਸ ਵਰਤ ਰੱਖਦੇ ਹਨ। ਉਥੇ ਹੀ ਪੰਜਾਬੀ ਗਾਇਕ ਨਿੰਜਾ ਵੀ ਭੋਲੇਨਾਥ ਦਾ ਬਹੁਤ ਵੱਡਾ ਭਗਤ ਹੈ, ਜਿਸ ਦਾ ਅੰਦਾਜ਼ਾ ਅਸੀਂ ਉਸ ਦੀਆਂ ਇੰਸਟਾਗ੍ਰਾਮ ਪੋਸਟਾਂ ਤੋਂ ਲਗਾ ਸਕਦੇ ਹਾਂ।

ਹਾਲ ਹੀ 'ਚ ਗਾਇਕ ਨਿੰਜਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਸ਼ਿਵ ਜੀ ਦੀ ਪੂਜਾ ਕਰਦੇ ਨਜ਼ਰ ਆ ਰਹੇ ਹਨ। ਇਕ ਤਸਵੀਰ 'ਚ ਉਹ ਭੋਲੇਨਾਥ ਜੀ ਦੀ ਭਗਤੀ 'ਚ ਲੀਨ ਨਜ਼ਰ ਆ ਰਹੇ ਹਨ ਅਤੇ ਇਕ ਹੋਰ ਤਸਵੀਰ 'ਚ ਉਹ ਸ਼ਿਵਲਿੰਗ 'ਤੇ ਜਲ ਚੜ੍ਹਾਉਂਦੇ ਦਿਖਾਈ ਦੇ ਰਹੇ ਹਨ।

ਇਨ੍ਹਾਂ ਤਸਵੀਰਾਂ ਨੂੰ ਇੰਸਟਾ 'ਤੇ ਪੋਸਟ ਕਰਦਿਆਂ ਨਿੰਜਾ ਨੇ ਕੈਪਸ਼ਨ 'ਚ ਲਿਖਿਆ ਹੈ- ''ਸ਼ੰਭੂ'' ਅਤੇ ਨਾਲ ਹੀ ਓਮ ਵਾਲੀ ਇਮੋਜ਼ੀ ਬਣਾਈ ਹੈ।

ਦੱਸਣਯੋਗ ਹੈ ਕਿ ਨਿੰਜਾ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖ਼ੇਤਰ 'ਚ ਵੀ ਜਲਵਾ ਦਿਖਾ ਚੁੱਕੇ ਹਨ। ਨਿੰਜਾ ਗੀਤ 'ਠੋਕਦਾ ਰਿਹਾ' ਨਾਲ ਖੂਬ ਮਸ਼ਹੂਰ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਿੰਦਗੀ 'ਚ ਕਦੇ ਪਿੱਛੇ ਮੁੜਕੇ ਨਹੀਂ ਦੇਖਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਵਿੱਕੀ ਕੌਸ਼ਲ-ਤ੍ਰਿਪਤੀ ਡਿਮਰੀ ਦੀ 'ਬੈਡ ਨਿਊਜ਼' ਦਾ ਬਾਕਸ ਆਫਿਸ 'ਤੇ ਦਬਦਬਾ, ਜਾਣੋ ਦੂਜੇ ਦਿਨ ਦਾ ਕਲੈਕਸ਼ਨ
NEXT STORY