ਜਲੰਧਰ (ਬਿਊਰੋ) : ਬੀਤੇ ਦਿਨ ਦੇਸ਼ ਭਰ 'ਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਉਥੇ ਹੀ ਪੰਜਾਬੀ ਕਲਾਕਾਰਾਂ ਨੇ ਪੋਸਟਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਖ਼ਾਸ ਮੌਕੇ 'ਤੇ ਗਾਇਕ ਨਿੰਜਾ ਨੇ ਆਪਣੇ ਨਵਜੰਮੇ ਪੁੱਤਰ ਦਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਨਿੰਜਾ ਦੇ ਪ੍ਰਸ਼ੰਸਕਾਂ ਵਲੋਂ ਖ਼ੂਬ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬੀ ਕਲਾਕਾਰ ਵੀ ਨਿੰਜਾ ਨੂੰ ਪੁੱਤਰ ਦੀਆਂ ਵਧਾਈਆਂ ਦੇ ਰਹੇ ਹਨ।
ਦੱਸ ਦਈਏ ਕਿ ਕੁਝ ਹਫ਼ਤੇ ਪਹਿਲਾਂ ਹੀ ਨਿੰਜਾ ਦੇ ਘਰ ਖੁਸ਼ੀਆਂ ਆਈਆਂ ਹਨ। ਉਨ੍ਹਾਂ ਦੀ ਪਤਨੀ ਨੇ ਪੁੱਤਰ ਨੂੰ ਜਨਮ ਦਿੱਤਾ ਹੈ, ਜਿਸ ਦਾ ਨਾਂ ਨਿਸ਼ਾਨ ਰੱਖਿਆ ਗਿਆ ਹੈ। ਪੁੱਤਰ ਦੇ ਜਨਮ ਤੋਂ ਬਾਅਦ ਨਿੰਜਾ ਕਾਫ਼ੀ ਖੁਸ਼ ਹੈ। ਆਏ ਦਿਨ ਉਹ ਆਪਣੇ ਪੁੱਤਰ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਰਹਿੰਦੇ ਹਨ।
ਬੀਤੇ ਦਿਨ ਗਾਇਕ ਨਿੰਜਾ ਦਾ ਆਉਣ ਵਾਲਾ ਗੀਤ 'ਏਕੇ ਦੀ ਬੈਰਲ' ਆਨਲਾਈਨ ਲੀਕ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਆਪਣੀ ਭੜਾਸ ਕੱਢੀ। ਨਿੰਜਾ ਨੇ ਸੋਸ਼ਲ ਮੀਡੀਆ 'ਤੇ ਕਾਫ਼ੀ ਲੰਬੀ ਚੌੜੀ ਪੋਸਟ ਸ਼ੇਅਰ ਕਰਦਿਆਂ ਲਿਖਿਆ, "ਮੇਰੀ ਬੇਨਤੀ ਆ ਕਿ ਮੈਂ ਅੱਜ ਤੱਕ ਬਿਨਾਂ ਕੰਟਰੋਵਰਸੀ (ਵਿਵਾਦ) ਤੋਂ ਆਪਣਾ ਕਰੀਅਰ ਬਣਾ ਕੇ ਇੱਥੇ ਤੱਕ ਪਹੁੰਚਿਆ ਹਾਂ ਪਰ ਜਿਹ ਨੇ ਵੀ ਇਹ ਹਰਕਤ ਕੀਤੀ ਆ ਮੇਰਾ ਗਾਣਾ ਲੀਕ ਕਰਕੇ ਇਹ ਕੋਈ ਬੋਹਤੀ ਵਧੀਆ ਗੱਲ ਨੀ ਹੈਗੀ। ਮੈਂ ਹੱਥ ਜੋੜਦਾਂ ਹਾਂ ਕਿ ਇਨ੍ਹਾਂ ਗੱਲਾਂ ਨਾਲ ਕੋਈ ਬਹੁਤਾ ਫ਼ਰਕ ਨਹੀਂ ਪੈਂਦਾ ਪਰ ਕਿਸੇ ਦੇ ਹਾਰਡ ਵਰਕ (ਮਿਹਨਤ) ਨੂੰ ਇੰਝ ਖ਼ਰਾਬ ਨਾ ਕਰਿਆ ਕਰੋ। ਕਰਨਾ ਤਾਂ ਕਿਸੇ ਦੇ ਹਾਰਡ ਵਰਕ ਨੂੰ ਸਪੋਰਟ ਕਰੋ ਉਸ ਨੂੰ ਖ਼ਰਾਬ ਨਾ ਕਰੋ।"
ਦੱਸਣਯੋਗ ਹੈ ਕਿ ਨਿੰਜਾ ਦਾ ਗੀਤ 'ਏਕੇ ਦੀ ਬੈਰਲ' ਜਲਦ ਰਿਲੀਜ਼ ਹੋਣ ਵਾਲਾ ਸੀ, ਪਰ ਰਿਲੀਜ਼ਿੰਗ ਤੋਂ ਪਹਿਲਾਂ ਹੀ ਗੀਤ ਯੂਟਿਊਬ 'ਤੇ ਆ ਗਿਆ, ਜਿਸ ਤੋਂ ਬਾਅਦ ਨਿੰਜਾ ਨੂੰ ਆਪਣਾ ਗੀਤ ਰਿਲੀਜ਼ ਕਰਨਾ ਪਿਆ। ਨਿੰਜਾ ਨੇ ਆਪਣੇ ਗਾਣੇ ਦੀ ਵੀਡੀਓ ਨੂੰ ਆਪਣੇ ਅਧਿਕਾਰਤ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਹੈ।
ਨਿੰਜਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ 'ਚੋਂ ਇੱਕ ਹਨ। ਨਿੰਜਾ ਨੇ ਆਪਣੇ ਹੁਣ ਤੱਕ ਦੇ ਕਰੀਅਰ 'ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਬੀ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਦੀਵਾਲੀ 'ਤੇ ਦਿਖਾਈ ਦਿੱਤਾ ਹਿਮਾਂਸ਼ੀ ਖੁਰਾਨਾ ਦਾ ਖੂਬਸੂਰਤ ਅੰਦਾਜ਼, ਸਾਂਝੀਆਂ ਕੀਤੀਆਂ ਮਨਮੋਹਕ ਤਸਵੀਰਾਂ
NEXT STORY