ਜਲੰਧਰ (ਬਿਊਰੋ) : ਪੰਜਾਬੀ ਗਾਇਕ ਪਰਮੀਸ਼ ਵਰਮਾ ਹਾਲ ਹੀ 'ਚ ਰਿਸ਼ੀਕੇਸ਼ ਪਹੁੰਚੇ, ਜਿਥੇ ਉਨ੍ਹਾਂ ਨੇ ਉਥੇ ਦੇ ਕਈ ਧਾਰਮਿਕ ਸਥਾਨਾਂ ਦੀ ਯਾਤਰਾਂ ਕੀਤੀ। ਇਸ ਦੌਰਾਨ ਦਾ ਇਕ ਵੀਡੀਓ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਪਰਮੀਸ਼ ਵਰਮਾ ਨੇ ਕੈਪਸ਼ਨ 'ਚ ਲਿਖਿਆ ਹੈ, 'ਜ਼ਿੰਦਗੀ ਦੇ ਸਫ਼ਰ ਵਿਚ, ਕਈ ਵਾਰ ਕੰਮ ਤੇ ਕਰਮ ਇਕੱਠੇ ਚੱਲਦੇ ਨੇ। ਨਾਲ ਹੀ ਉਨ੍ਹਾਂ ਨੇ ਹੈਸ਼ਟੇਗ #Rishikesh #Ganga ਕੀਤਾ ਹੋਇਆ ਹੈ।
ਦੱਸ ਦਈਏ ਕਿ ਪਰਮੀਸ਼ ਵਰਮਾ ਦੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਕੁਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਪਿਛਲੇ ਕੁਝ ਦਿਨ ਪਹਿਲਾ ਹੀ ਪਰਮੀਸ਼ ਵਰਮਾ ਨੇ ਇਕ ਮਰਸੀਡਜ਼ ਜੀ ਵੇਗਨ ਕਾਰ ਖਰੀਦੀ ਹੈ, ਜਿਸ ਦੀ ਕੀਮਤ ਢਾਈ ਕਰੋੜ ਦੱਸੀ ਜਾ ਰਹੀ ਹੈ। ਇਸ ਦੀਆਂ ਕਈ ਵੀਡੀਓਜ਼ ਪਰਮੀਸ਼ ਵਰਮਾ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕਰ ਚੁੱਕੇ ਹਨ।
ਪਰਮੀਸ਼ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਉਨ੍ਹਾਂ ਦਾ ਗੀਤ 'ਨੋ ਰੀਜ਼ਨ' ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਰਮੀਸ਼ ਵਰਮਾ ਅਕਸਰ ਆਪਣੀ ਪਰਸਨਲ ਲਾਈਫ ਨੂੰ ਲੈ ਕੇ ਵੀ ਸੁਰਖੀਆਂ 'ਚ ਰਹਿੰਦੇ ਹਨ। ਉਹ ਪਿਛਲੇ ਸਾਲ ਹੀ ਧੀ ਦੇ ਪਿਤਾ ਬਣੇ ਹਨ।




ਅਕਸ਼ੇ ਨੂੰ ਪਸੰਦ ਨਹੀਂ ਸੀ ‘ਹੇਰਾ ਫੇਰੀ 3’ ਦੀ ਸਕ੍ਰਿਪਟ, ਡਾਇਰੈਕਟਰ ਅਨੀਸ ਬਜ਼ਮੀ ਨੇ ਖੋਲ੍ਹਿਆ ਵੱਡਾ ਰਾਜ਼
NEXT STORY