ਜਲੰਧਰ (ਬਿਊਰੋ) : ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾਂ ਇਨ੍ਹੀਂ ਦਿਨੀਂ ਖ਼ੂਬ ਸੁਰਖੀਆਂ ਬਟੋਰ ਰਹੇ ਹਨ। ਕਲਾਕਾਰ ਆਪਣੇ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਵੀ ਸੁਰਖੀਆਂ 'ਚ ਰਹਿੰਦੇ ਹਨ। ਆਪਣੇ ਕੰਮ ਦੇ ਨਾਲ-ਨਾਲ ਪਰਮੀਸ਼ ਵਰਮਾ ਪਰਿਵਾਰ ਨੂੰ ਵੀ ਪੂਰਾ ਸਮਾਂ ਦੇ ਰਹੇ ਹਨ। ਇਸ ਵਿਚਕਾਰ ਉਹ ਆਪਣੀ ਧੀ ਸਦਾ ਨਾਲ ਖੂਬਸੂਰਤ ਪਲਾਂ ਦਾ ਆਨੰਦ ਮਾਣ ਰਹੇ ਹਨ। ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਧੀ ਸਦਾ ਨਾਲ ਇੱਕ ਪਿਆਰੀ ਤਸਵੀਰ ਸ਼ੇਅਰ ਕੀਤੀ ਗਈ ਹੈ।

ਦੱਸ ਦਈਏ ਕਿ ਪਰਮੀਸ਼ ਵਰਮਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ 'ਤੇ ਤਸਵੀਰ ਨੂੰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, ''ਮੇਰਾ ਸਾਰੇ ਦਾ ਸਾਰਾ ਪਿਆਰ ਤੇਰੇ ਲਈ ਸਦਾ।❤️' #Forever #ਸਦਾ...।'' ਇਸ ਤਸਵੀਰ 'ਤੇ ਪ੍ਰਸ਼ੰਸ਼ਕ ਵੀ ਕੁਮੈਂਟ ਕਰ ਰਹੇ ਹਨ। ਕਈਆਂ ਵੱਲੋਂ ਇਸ ਤਸਵੀਰ 'ਤੇ ਹਾਰਟ ਵਾਲੇ ਇਮੋਜ਼ੀ ਸ਼ੇਅਰ ਕੀਤੇ ਗਏ ਹਨ। ਇੱਕ ਪ੍ਰਸ਼ੰਸਕ ਨੇ ਕੁਮੈਂਟ ਕਰ ਲਿਖਿਆ, ''ਨਜ਼ਰ ਨਾ ਲੱਗੇ।''
ਵਰਕਫਰੰਟ ਦੀ ਗੱਲ ਕਰਿਏ ਤਾਂ ਪਰਮੀਸ਼ ਵਰਮਾ ਵੱਲੋਂ ਹਾਲ ਹੀ 'ਚ ਆਪਣੇ ਟੂਰ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਕਲਾਕਾਰ 16 ਦਸੰਬਰ ਨੂੰ ਭੋਪਾਲ, 17 ਨੂੰ ਦੇਹਰਾਦੂਨ ਅਤੇ 25 ਨੂੰ ਕੋਲਕਾਤਾ 'ਚ ਸ਼ੋਅ ਕਰਨ ਪਹੁੰਚਣਗੇ, ਜਿਸ ਦਾ ਇੱਕ ਪੋਸਟਰ ਵੀ ਉਨ੍ਹਾਂ ਵੱਲੋਂ ਸ਼ੇਅਰ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।
ਹੈਨਰੀ ਕੈਵਿਲ ਦੇ ਚਾਹੁਣ ਵਾਲਿਆਂ ਲਈ ਬੁਰੀ ਖ਼ਬਰ! ਨਹੀਂ ਨਿਭਾਉਣਗੇ ਸੁਪਰਮੈਨ ਦੀ ਭੂਮਿਕਾ
NEXT STORY