ਜਲੰਧਰ (ਬਿਊਰੋ) : ਪੰਜਾਬੀ ਸੰਗੀਤ ਜਗਤ 'ਚ ਅੱਜ 'ਧਰੂ ਤਾਰੇ' ਵਾਂਗ ਅਪਣੀ ਅਲਹਦਾ ਹੋਂਦ ਦਾ ਇਜ਼ਹਾਰ ਕਰਵਾ ਰਹੇ ਹਨ ਗਾਇਕ ਆਰ ਨੇਤ, ਜੋ ਅਪਣਾ ਨਵਾਂ ਗਾਣਾ 'ਦਮ ਰੱਖ ਦੀ' ਸਰੋਤਿਆ ਅਤੇ ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ। ਆਰ ਨੇਤ ਦਾ ਇਹ ਗੀਤ 8 ਅਗਸਤ ਨੂੰ ਵੱਖ-ਵੱਖ ਸੰਗੀਤਕ ਪਲੇਟਫ਼ਾਰਮ 'ਤੇ ਜਾਰੀ ਕੀਤਾ ਜਾ ਰਿਹਾ ਹੈ। 'ਆਰ ਨੇਤ' ਅਤੇ 'ਰਾਜਚੇਤ ਸ਼ਰਮਾ' ਵੱਲੋਂ ਅਪਣੇ ਘਰੇਲੂ ਸੰਗੀਤਕ ਲੇਬਲ ਅਧੀਨ ਪੇਸ਼ ਕੀਤੇ ਜਾ ਰਹੇ ਇਸ ਗਾਣੇ ਨੂੰ ਅਵਾਜ਼ ਅਤੇ ਬੋਲ ਦੇਣ ਦੇ ਨਾਲ-ਨਾਲ ਇਸ ਦੀ ਕੰਪੋਜੀਸ਼ਨ ਦੀ ਸਿਰਜਣਾ ਵੀ ਆਰ ਨੇਤ ਵੱਲੋਂ ਖੁਦ ਕੀਤੀ ਗਈ ਹੈ। ਬੀਟ ਸਾਂਗ ਅਤੇ ਡਾਂਸ ਨੰਬਰ ਵਜੋਂ ਸਾਹਮਣੇ ਲਿਆਂਦੇ ਜਾ ਰਹੇ ਇਸ ਗਾਣੇ ਨੂੰ ਸਹਿ ਗਾਇਕਾ ਦੇ ਤੌਰ 'ਤੇ ਆਵਾਜ਼ ਉਭਰਦੀ ਗਾਇਕਾ ਸਿਮਰ ਕੌਰ ਵੱਲੋਂ ਦਿੱਤੀ ਗਈ ਹੈ, ਜਿਨ੍ਹਾਂ ਦੋਹਾਂ ਦੀ ਖੂਬਸੂਰਤ ਸੁਮੇਲਤਾ ਹੀ ਸੰਗੀਤਕ ਖ਼ੇਤਰ 'ਚ ਦਸਤਕ ਦੇਣ ਜਾ ਰਹੇ ਇਸ ਪ੍ਰਭਾਵਪੂਰਨ ਗਾਣੇ ਦਾ ਮਿਊਜ਼ਿਕ ਮਿਕਸ ਸਿੰਘ ਦੁਆਰਾ ਤਿਆਰ ਕੀਤਾ ਗਿਆ ਹੈ, ਜੋ ਇੰਨੀਂ ਦਿਨੀਂ ਉੱਚ-ਕੋਟੀ ਅਤੇ ਸਫ਼ਲ ਸੰਗੀਤਕਾਰਾਂ 'ਚ ਅਪਣੀ ਮੌਜ਼ੂਦਗੀ ਦਰਜ ਕਰਵਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀਪਿਕਾ ਪਾਦੂਕੋਣ ਨੇ ਦਿੱਤਾ ਪੁੱਤਰ ਨੂੰ ਜਨਮ! ਹਸਪਤਾਲ ਤੋਂ ਵਾਇਰਲ ਹੋਈ ਤਸਵੀਰ
ਸੰਗੀਤਕ ਗਲਿਆਰਿਆਂ 'ਚ ਖਿੱਚ ਅਤੇ ਚਰਚਾ ਦਾ ਕੇਂਦਰ-ਬਿੰਦੂ ਬਣੇ ਇਸ ਗਾਣੇ ਸੰਬੰਧਤ ਮਿਊਜ਼ਿਕ ਵੀਡੀਓ ਵੀ ਬੇਹੱਦ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਨੂੰ ਚਾਰ ਚੰਨ ਲਾਉਣ 'ਚ ਮਸ਼ਹੂਰ ਮਾਡਲ ਅਤੇ ਅਦਾਕਾਰਾ ਪ੍ਰਾਂਜਲ ਦਾਹੀਆ ਵੱਲੋਂ ਵੀ ਅਹਿਮ ਭੂਮਿਕਾ ਨਿਭਾਈ ਗਈ ਹੈ, ਜੋ ਰਿਲੀਜ਼ ਹੋਣ ਜਾ ਰਹੀ ਬਹੁ-ਚਰਚਿਤ ਅਤੇ ਗੁਰਨਾਮ ਭੁੱਲਰ ਸਟਾਰਰ ਪੰਜਾਬੀ ਫ਼ਿਲਮ 'ਰੋਜ਼ ਰੋਜ਼ੀ ਤੇ ਗੁਲਾਬ' ਦੁਆਰਾ ਪਾਲੀਵੁੱਡ 'ਚ ਵੀ ਸ਼ਾਨਦਾਰ ਡੈਬਿਊ ਕਰਨ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਸਾਰਾ ਗੁਰਪਾਲ ਦੀ ਇਸ ਹਰਕਤ ਨੂੰ ਵੇਖ ਲੋਕਾਂ ਸ਼ਰੇਆਮ ਕੱਢੀਆਂ ਗਾਲਾਂ, ਕਿਹਾ- ਇਹਦੀ ਜਾਂਚ ਕਰਵਾਓ...
ਹਾਲ ਹੀ 'ਚ ਜਾਰੀ ਕੀਤੇ ਅਪਣੇ ਕਈ ਗਾਣਿਆਂ ਨਾਲ ਵੀ ਸੰਗੀਤ ਖ਼ੇਤਰ 'ਚ ਅਪਣੀ ਧੱਕ ਕਾਇਮ ਰੱਖਣ 'ਚ ਸਫ਼ਲ ਰਹੇ ਹਨ ਗਾਇਕ ਆਰ ਨੇਤ, ਜੋ ਬਤੌਰ ਗੀਤਕਾਰ ਅਤੇ ਕੰਪੋਜ਼ਰ ਵੀ ਚੌਖੀ ਭੱਲ ਸਥਾਪਿਤ ਕਰ ਚੁੱਕੇ ਹਨ। ਪੜਾਅ-ਦਰ-ਪੜਾਅ ਨਵੇਂ ਅਯਾਮ ਕਾਇਮ ਕਰਦੇ ਜਾ ਰਹੇ ਗਾਇਕ, ਗੀਤਕਾਰ ਆਰ ਨੇਤ ਵੱਲੋਂ ਹਾਲ ਹੀ ਦੇ ਦਿਨਾਂ 'ਚ ਜਾਰੀ ਕੀਤੇ ਅਤੇ ਅਪਾਰ ਮਕਬੂਲੀਅਤ ਹਾਸਲ ਕਰਨ ਵਾਲੇ ਗਾਣਿਆਂ ਵੱਲ ਨਜ਼ਰਸਾਨੀ ਕੀਤੀ ਜਾਵੇ ਤਾਂ ਇਨ੍ਹਾਂ 'ਚ 'ਪੀ. ਐੱਮ. ਸੀ. ਐੱਮ', 'ਤੇਰੇ ਬਿਨ', 'ਮਾਂ' ਆਦਿ ਸ਼ਾਮਲ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਾਕਿਸਤਾਨੀ ਸਿਨੇਮਾ 'ਚ ਪਹਿਲੀ ਵਾਰ ਹੋਵੇਗੀ ਪੰਜਾਬੀ ਅਦਾਕਾਰਾ ਦੀ ਐਂਟਰੀ, ਵੱਡੀ ਫ਼ਿਲਮ ਦਾ ਬਣੇਗੀ ਹਿੱਸਾ
NEXT STORY