ਚੰਡੀਗੜ੍ਹ (ਬਿਊਰੋ) - ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਦੇਸ਼ ਦੇ ਹਾਲਾਤ ਬਹੁਤ ਹੀ ਖ਼ਰਾਬ ਚੱਲ ਰਹੇ ਹਨ। ਹਰ ਰੋਜ਼ ਵੱਡੀ ਗਿਣਤੀ 'ਚ ਕੋਰੋਨਾ ਨਾਲ ਪੀੜਤ ਮਰੀਜ਼ ਹਸਪਤਾਲਾਂ 'ਚ ਭਰਤੀ ਹੋ ਰਹੇ ਹਨ। ਇਸ ਕਰਕੇ ਸਮਾਜ ਸੇਵੀ ਸੰਸਥਾਵਾਂ ਅਤੇ ਕਈ ਕਲਾਕਾਰ ਵੀ ਆਪੋ ਆਪਣੇ ਪੱਧਰ 'ਤੇ ਲੋੜਵੰਦ ਲੋਕਾਂ ਦੀ ਸੇਵਾ ਕਰ ਰਹੇ ਹਨ। ਅਜਿਹੇ 'ਚ ਪੰਜਾਬੀ ਗਾਇਕ ਸ਼ਿਪਰਾ ਗੋਇਲ, ਜੋ ਕਿ ਜ਼ੀਰੋ ਗਰਾਊਂਡ 'ਤੇ ਪਹੁੰਚ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ।
ਦੱਸ ਦਈਏ ਕਿ ਲੋਕਾਂ ਦੀ ਸੇਵਾ ਕਰ ਕਰਨ ਲਈ ਸ਼ਿਪਰਾ ਗੋਇਲ ਨੇ 'ਸ਼ਿਪਰਾ ਗੋਇਲ ਫਾਊਂਡੇਸ਼ਨ' ਨਾਂ ਦੀ ਐੱਨ. ਜੀ. ਓ. ਬਣਾਈ ਹੈ। ਕੋਰੋਨਾ ਦੀ ਮਾਰ ਕਰਕੇ ਲੋਕਾਂ ਦੇ ਕੰਮ ਠੱਪ ਹੋ ਗਏ ਹਨ। ਲੋਕ ਹਸਪਤਾਲਾਂ ਦੇ ਚੱਕਰ ਲਗਾ ਰਹੇ ਹਨ। ਕੋਰੋਨਾ ਮਰੀਜ਼ ਨਾਲ ਉਨ੍ਹਾਂ ਦੇ ਪਰਿਵਾਰ ਵਾਲੇ ਵੀ ਮੁਸ਼ਕਿਲ ਸਮੇਂ 'ਚੋਂ ਲੰਘ ਰਹੇ ਹਨ, ਜਿਸ ਕਰਕੇ ਸ਼ਿਪਰਾ ਗੋਇਲ ਨੇ ਹਸਪਤਾਲਾਂ 'ਚ ਪਹੁੰਚ ਕੇ ਲੋਕਾਂ ਨੂੰ ਭੋਜਨ ਮੁਹੱਈਆ ਕਰਵਾ ਰਹੀ ਹੈ।
ਦੱਸਣਯੋਗ ਹੈ ਕਿ ਹਾਲ ਹੀ ਸ਼ਿਪਰਾ ਗੋਇਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਕੁਝ ਤਸਵੀਰਾਂ ਤੇ ਵੀਡੀਓਜ਼ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਗਰੀਬ ਲੋਕਾਂ ਨੂੰ ਭੋਜਨ ਦੇ ਡੱਬੇ ਦਿੰਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਇਕ ਵੀਡੀਓ 'ਚ ਉਹ ਹਸਪਤਾਲ 'ਚ ਦਾਖਲ ਮਰੀਜਾਂ ਨੂੰ ਭੋਜਨ ਦਿੰਦੀ ਹੋਈ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਨੂੰ ਪੋਸਟ ਕਰਦਿਆਂ ਸ਼ਿਪਰਾ ਗੋਇਲ ਨੇ ਲਿਖਿਆ ਹੈ, 'ਈ ਭੀ ਦਾਤ ਤੇਰੀ ਦਾਤਾਰ 🙏🏻 ਜੇ ਕੋਈ ਕੋਵਿਡ ਮਰੀਜ਼ ਜਾਂ ਉਨ੍ਹਾਂ ਦੇ ਪਰਿਵਾਰ ਨੂੰ Chd & Tricity 'ਚ ਭੋਜਨ ਦੀ ਜ਼ਰੂਰਤ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ। ਅਸੀਂ ਉਨ੍ਹਾਂ ਦੇ ਦਰਵਾਜ਼ੇ 'ਤੇ ਮੁਫ਼ਤ ਭੋਜਨ ਪ੍ਰਦਾਨ ਕਰਾਂਗੇ।' ਲੋਕੀਂ ਕੁਮੈਂਟ ਕਰਕੇ ਗਾਇਕਾ ਸ਼ਿਪਰਾ ਗੋਇਲ ਦੇ ਇਸ ਕੰਮ ਦੀ ਤਾਰੀਫ਼ ਕਰ ਰਹੇ ਹਨ।
138ਵੀਂ ਜਯੰਤੀ 'ਤੇ ਵੀਰ ਸਾਵਰਕਰ 'ਤੇ ਬਾਲੀਵੁੱਡ ਫ਼ਿਲਮ ਦਾ ਐਲਾਨ
NEXT STORY