ਚੰਡੀਗੜ੍ਹ (ਵੈੱਬ ਡੈਸਕ) - ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਦਰਅਸਲ, ਪਿੰਡ ਚਾੜੋ, ਜ਼ਿਲ੍ਹਾ ਸੰਗਰੂਰ ਦੇ ਕੁਝ ਲੋਕ ਗਾਇਕ ਸਿੱਧੂ ਮੂਸੇ ਵਾਲਾ ਦੇ ਜਰੀਏ ਲੋਕਾਂ ਤੋਂ ਮਦਦ ਲੈਣ ਪਹੁੰਚੇ। ਉਨ੍ਹਾਂ ਨੇ ਸਿੱਧੂ ਮੂਸੇ ਵਾਲਾ ਦੇ ਜਰੀਏ ਲੋਕਾਂ ਨੂੰ ਮਾਲੀ ਸਹਾਇਤਾ ਦੇਣ ਦੀ ਅਪੀਲ ਕੀਤੀ ਹੈ। ਦਰਅਸਲ, ਪਿੰਡ ਚਾੜੋ ਜ਼ਿਲ੍ਹਾ ਸੰਗਰੂਰ ਦੇ ਇਕ ਨੌਜਵਾਨ ਨੂੰ ਕੈਂਸਰ ਦੀ ਬਿਮਾਰੀ ਹੈ, ਜਿਸ ਦੇ ਇਲਾਜ ਲਈ ਇਕ ਮੋਟੀ ਰਕਮ ਦੀ ਲੋੜ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੇ ਇਲਾਜ ਲਈ 35-40 ਲੱਖ ਦੀ ਲੋੜ ਹੈ। ਇਸ ਨੌਜਵਾਨ ਦਾ ਇਲਾਜ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਚੱਲ ਰਿਹਾ ਹੈ।
ਦੱਸ ਦਈਏ ਕਿ ਸਿੱਧੂ ਮੂਸੇ ਵਾਲਾ ਨੇ ਸੋਸ਼ਲ ਮੀਡੀਆ ਦੇ ਜਰੀਏ ਇਨ੍ਹਾਂ ਦੀ ਮਦਦ ਲਈ ਆਪਣੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਥੋੜੀ-ਬਹੁਤੀ ਇਨ੍ਹਾਂ ਦੀ ਮਦਦ ਜ਼ਰੂਰ ਕਰੋ। ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਕਿ ਮੈਂ ਇਨ੍ਹਾਂ ਦੇ ਅਕਾਊਂਟ ਅਤੇ ਘਰ ਦਾ ਪੂਰਾ ਪਤਾ, ਫੋਨ ਨੰਬਰ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਕਰ ਦਿੰਦਾ ਹਾਂ, ਜਿਸ ਦੇ ਜਰੀਏ ਤੁਸੀਂ ਇਨ੍ਹਾਂ ਦੀ ਮਦਦ ਕਰ ਸਕੋਗੇ।
ਦੱਸਣਯੋਗ ਹੈ ਕਿ ਕੈਂਸਰ ਪੀੜਤ ਦੇ ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਨੌਜਵਾਨ ਦੀ ਹਾਲਤ ਕਾਫ਼ੀ ਜ਼ਿਆਦਾ ਖ਼ਰਾਬ ਹੈ। ਇਸੇ ਕਰਕੇ ਉਸ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦੇ ਇਲਾਜ ਲਈ 35 ਤੋਂ 40 ਲੱਖ ਦਾ ਖਰਚਾ ਦੱਸਿਆ ਗਿਆ ਹੈ। ਸਿੱਧੂ ਮੂਸੇ ਵਾਲਾ ਨੇ ਆਪਣੇ ਚਾਹੁੰਣ ਵਾਲਿਆਂ ਨੂੰ ਇਸ ਪੀੜਤ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਨੋਟ - ਸਿੱਧੂ ਮੂਸੇ ਵਾਲਾ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਜ਼ਰੂਰ ਦੱਸੋ।
ਅਨੁਸ਼ਕਾ-ਕਰੀਨਾ ਨੂੰ ਵੇਖ ਪ੍ਰਿਯੰਕਾ ਨੇ ਵੀ ਕੀਤੀ ਫੈਮਿਲੀ ਪਲੈਨਿੰਗ, ਬਣਨਾ ਚਾਹੁੰਦੀ ਹੈ 11 ਬੱਚਿਆਂ ਦੀ ਮਾਂ
NEXT STORY