ਜਲੰਧਰ (ਰਾਜੇਸ਼ ਕੋਹਲੀ) — ਹਮੇਸ਼ਾ ਹੀ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਰਹਿਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਬੀਤੇ ਕੁਝ ਦਿਨ ਪਹਿਲਾਂ ਪੁਲਸ ਵਲੋਂ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਆਰਮ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਹੁਣ ਕੋਰਟ ਵੱਲੋਂ ਸਿੱਧੂ ਮੂਸੇਵਾਲਾ ਨੂੰ ਕੱਚੇ ਤੌਰ 'ਤੇ ਜ਼ਮਾਨਤ ਦੇ ਦਿੱਤੀ ਗਈ ਹੈ ਪਰ ਸਿੱਧੂ ਨੂੰ ਇਸ ਹਫ਼ਤੇ 'ਚ ਪੁਲਸ ਦੀ ਇਨਵੇਸਟੀਗੈਸ਼ਨ (ਜਾਂਚ) 'ਚ ਸਾਥ ਦੇਣਾ ਹੋਵੇਗਾ। ਕੋਰਟ ਵੱਲੋਂ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਸਿੱਧੂ ਮੂਸੇਵਾਲਾ ਪੁਲਸ ਇਨਵੇਸ਼ਟੀਗੇਸ਼ਨ 'ਚ ਸਾਥ ਨਹੀਂ ਦਿੰਦਾ ਤਾਂ ਉਸ ਦੀ ਜ਼ਮਾਨਤ ਨੂੰ ਰੱਦ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਕੇਸ 'ਚ ਨਾਮਜ਼ਦ 6 ਪੁਲਸ ਮੁਲਾਜ਼ਮਾਂ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਬਰਨਾਲਾ ਸ਼ੈਸ਼ਨ ਕੋਰਟ 'ਚੋਂ ਰੱਦ ਹੋ ਚੁੱਕੀ ਸੀ।
ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਗਾਇਕ ਸਿੱਧੂ ਮੂਸੇਵਾਲਾ ਤੇ ਉਸ ਦੇ 2 ਦੋਸਤਾਂ ਅਤੇ 6 ਪੁਲਸ ਮੁਲਾਜ਼ਮਾਂ ਦੀ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ 'ਚ ਏਕੇ 47 ਫਾਇਰਿੰਗ ਕਰਨ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਇਸ ਤੋਂ ਬਾਅਦ ਬਰਨਾਲਾ ਪੁਲਸ ਨੇ 9 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਸੀ।
ਟੀ. ਵੀ. ਦੇ ਇਸ ਜੋੜੇ ਨੇ ਗੁਰਦੁਆਰੇ 'ਚ ਲਾਵਾਂ ਲੈ ਕੇ ਕਰਵਾਇਆ ਵਿਆਹ, ਤਸਵੀਰਾਂ ਵਾਇਰਲ
NEXT STORY