ਐਂਟਰਟੇਨਮੈਂਟ ਡੈਸਕ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਹਰ ਦਿਨ ਤਾਜ਼ਾ ਹੁੰਦੀਆਂ ਰਹਿੰਦੀਆਂ ਹਨ। ਸਿੱਧੂ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੱਧੂ ਅਕਸਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੇ ਹਨ।

ਇਸ ਵਿਚਾਲੇ ਇੰਟਰਨੈੱਟ 'ਤੇ ਸਿੱਧੂ ਦੇ ਛੋਟੇ ਭਰਾ ਯਾਨੀਕਿ ਛੋਟੇ ਸਿੱਧੂ ਦਾ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪੰਸਦ ਕੀਤਾ ਜਾ ਰਿਹਾ ਹੈ। ਦਰਅਸਲ, ਇਹ ਵੀਡੀਓ ਵੱਖ-ਵੱਖ ਸੋਸ਼ਲ ਮੀਡੀਆ ਹੈਂਡਲ 'ਤੇ ਅੱਗ ਦੀ ਤਰ੍ਹਾਂ ਵਾਇਰਲ ਹੋ ਰਿਹਾ ਹੈ।

ਇਸ 'ਚ ਤੁਸੀ ਵੇਖ ਸਕਦੇ ਹੋ ਕਿਵੇਂ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੱਧੂ ਆਪਣੇ ਛੋਟੇ ਪੁੱਤਰ ਨਾਲ ਲਾਡ ਲਡਾਉਂਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।

ਦੱਸ ਦਈਏ ਕਿ ਇਸ ਵੀਡੀਓ legend_of_punjab_ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤਾ ਗਿਆ ਹੈ। ਇਸ 'ਚ ਇੱਕ ਛੋਟਾ ਬੱਚਾ ਯਾਨੀਕਿ ਛੋਟਾ ਸਿੱਧੂ ਆਪਣੇ ਮਾਤਾ ਪਿਤਾ ਨਾਲ ਨਜ਼ਰ ਆ ਰਿਹਾ ਹੈ।

ਇਸ 'ਤੇ ਪ੍ਰਸ਼ੰਸਕਾਂ ਵੱਲੋਂ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕੁਮੈਂਟ ਕਰ ਲਿਖਿਆ, ''ਸਿੱਧੂ ਮਿਸ ਯੂ ਬਿੱਗ ਬ੍ਰਦਰ।'' ਇਸਦੇ ਨਾਲ ਹੀ ਕਈ ਯੂਜ਼ਰਸ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਛੋਟੇ ਸਿੱਧੂ ਦਾ ਇੱਕ ਕਿਊਟ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ, ਜਿਸ ਨੂੰ ਪ੍ਰਸ਼ੰਸਕਾਂ ਨੇ ਖੂਬ ਪਿਆਰ ਦਿੱਤਾ ਸੀ।

ਫਿਲਹਾਲ ਛੋਟੇ ਸਿੱਧੂ ਸਣੇ ਉਨ੍ਹਾਂ ਦੇ ਮਾਤਾ ਅਤੇ ਪਿਤਾ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਇਸ 'ਤੇ ਖੂਬ ਪਿਆਰ ਵੀ ਬਰਸਾਇਆ ਜਾ ਰਿਹਾ ਹੈ।






ਮਾਸਟਰ ਸਲੀਮ ਨੇ ਕਿਹਾ 'ਗਾ ਲੈ ਤੇਰੀ ਕਲਾਸ ਲੈ ਰਿਹਾ ਹਾਂ', ਅੱਗੋ ਦਿਲਜੀਤ ਨੇ ਕਿਹਾ- 'ਮੈਂ ਸਿੱਧਾ ਸਾਦਾ…'
NEXT STORY