ਜਲੰਧਰ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਦੀ ਪਤਨੀ ਅਰਲੀਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਵੀਡੀਓਜ਼ ਸਾਂਝੇ ਕੀਤੇ ਹਨ, ਜਿਸ 'ਚ ਉਹ ਆਪਣੀ ਜਿਊਲਰੀ ਅਤੇ ਲਹਿੰਗਾ ਫਲਾਂਟ ਕਰਦੇ ਨਜ਼ਰ ਆ ਰਹੀ ਹੈ।
ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤੋਂ ਬਾਅਦ ਇੱਕ ਕਈ ਵੀਡੀਓ ਸਾਂਝੀਆਂ ਕੀਤੀਆਂ ਹਨ।
ਪੀਲੇ ਰੰਗ ਦੇ ਪ੍ਰਿੰਟੇਂਡ ਲਹਿੰਗੇ ਅਤੇ ਹੈਵੀ ਜਵੈਲਰੀ ਦੇ ਨਾਲ ਪਿੰਕ ਦੁੱਪਟੇ ਨੇ ਉਸ ਦੀ ਖੂਬਸੂਰਤੀ ਨੂੰ ਚਾਰ ਚੰਨ ਲਾ ਦਿੱਤੇ ਹਨ।
ਦੱਸ ਦਈਏ ਕਿ ਸਿੱਪੀ ਗਿੱਲ ਦੀ ਪਤਨੀ ਅਰਲੀਨ ਪੇਸ਼ੇ ਤੋਂ ਫੈਸ਼ਨ ਡਿਜ਼ਾਈਨਰ ਹਨ।
ਸਿੱਪੀ ਗਿੱਲ ਵੀ ਅਕਸਰ ਆਪਣੀ ਪਤਨੀ ਤੇ ਬੇਟੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।
ਸਿੱਪੀ ਗਿੱਲ ਸਮਾਜ ਸੇਵਾ ਲਈ ਵੀ ਜਾਣੇ ਜਾਂਦੇ ਹਨ। ਉਹ ਅਕਸਰ ਸਮਾਜ ਦੇ ਜ਼ਰੂਰਤਮੰਦ ਲੋਕਾਂ ਲਈ ਅੱਗੇ ਆਉਂਦੇ ਹਨ ਅਤੇ ਲੋਕਾਂ ਨੂੰ ਆਰਥਿਕ ਮਦਦ ਮੁਹੱਈਆ ਕਰਵਾਉਂਦੇ ਦਿਖਾਈ ਦਿੰਦੇ ਹਨ।
ਸਿੱਪੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ।
ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਹੱਥ ਅਜ਼ਮਾਇਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ।
Coldplay ਦੇ ਟਿਕਟ 'ਚ ਕਾਲਾਬਾਜ਼ਾਰੀ, BookMyShow ਨੇ ਕਰਵਾਈ ਸ਼ਿਕਾਇਤ ਦਰਜ
NEXT STORY