ਜਲੰਧਰ (ਬਿਊਰੋ) - ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਮਾਤਾ ਰਾਣੀ ਦੇ ਦਰਬਾਰ ‘ਚ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਸੁਨੰਦਾ ਸ਼ਰਮਾ ਮਾਤਾ ਚਿੰਤਪੂਰਨੀ ਦੇ ਦਰਬਾਰ 'ਚ ਉੱਚੀ-ਉੱਚੀ ਆਵਾਜ਼ 'ਚ ‘ਜ਼ੋਰ ਸੇ ਬੋਲੋ ਜੈ ਮਾਤਾ ਦੀ’ ਜੈਕਾਰੇ ਲਾ ਰਹੀ ਹੈ।
ਦੱਸ ਦਈਏ ਕਿ ਇਸ ਵੀਡੀਓ ਨੂੰ ਸੁਨੰਦਾ ਨੇ ਕੁਝ ਮਿੰਟ ਪਹਿਲਾਂ ਹੀ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

ਵੀਡੀਓ ਤੋਂ ਇਲਾਵਾ 2 ਤਸਵੀਰਾਂ ਵੀ ਹਨ, ਜਿਨ੍ਹਾਂ 'ਚ ਗਾਇਕਾ ਮਾਤਾ ਰਾਣੀ ਦੇ ਸ਼ਿੰਗਾਰ ਵਾਲੀ ਥਾਲੀ ਫੜ੍ਹੀ ਨਜ਼ਰ ਆ ਰਹੀ ਹੈ।

ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਸੁਨੰਦਾ ਸ਼ਰਮਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ।

ਬਤੌਰ ਗਾਇਕਾ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਜਿਸ ਤੋਂ ਬਾਅਦ ਗਾਇਕਾ ਨੇ ਅਦਾਕਾਰੀ ‘ਚ ਵੀ ਕਿਸਮਤ ਅਜ਼ਮਾਈ ਅਤੇ ਦਿਲਜੀਤ ਦੋਸਾਂਝ ਦੇ ਨਾਲ ਉਹ ਫ਼ਿਲਮ ‘ਚ ਵੀ ਨਜ਼ਰ ਆ ਚੁੱਕੀ ਹੈ।

ਜਲਦ ਹੀ ਉਹ ‘ਬੀਬੀ ਰਜਨੀ’ ਨਾਂਅ ਦੇ ਟਾਈਟਲ ਹੇਠ ਬਣਨ ਵਾਲੀ ਫ਼ਿਲਮ ‘ਚ ਰਜਨੀ ਦਾ ਕਿਰਦਾਰ ਨਿਭਾਉਂਦੀ ਹੋਈ ਨਜ਼ਰ ਆਏਗੀ ।


ਗਾਇਕ ਦਿਲਜੀਤ ਦੋਸਾਂਝ ਅੱਜ ਕੈਨੇਡਾ 'ਚ ਲਾਉਣਗੇ ਰੌਣਕਾਂ, ਸ਼ੋਅ ਤੋਂ ਪਹਿਲਾਂ ਹੀ ਰਚ ਦਿੱਤਾ ਇਤਿਹਾਸ
NEXT STORY