ਜਲੰਧਰ (ਬਿਊਰੋ) - ਪੰਜਾਬੀ ਗਾਇਕ ਸੁਨੰਦਾ ਸ਼ਰਮਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਮਾਂ ਵੈਸ਼ਨੋ ਦੇਵੀ ਦੇ ਦਰਬਾਰ ‘ਚ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ। ਸੁਨੰਦਾ ਸ਼ਰਮਾ ਨੇ ਇਸ ਦੌਰਾਨ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ, ਜਿਸ 'ਚ ਉਹ ਮਾਂ ਵੈਸ਼ਨੋ ਦੇਵੀ ਮੰਦਰ ‘ਚ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ। ਇਨਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਸੁਨੰਦਾ ਨੇ ਲਿਖਿਆ ‘ਜ਼ੋਰ ਸੇ ਬੋਲੋ ਜੈ ਮਾਤਾ ਦੀ’।

ਸੁਨੰਦਾ ਸ਼ਰਮਾ ਨੇ ਵੈਸ਼ਨੋ ਦੇਵੀ ਦਰਬਾਰ ‘ਚ ਤੈਨਾਤ ਜਵਾਨਾਂ ਦੇ ਨਾਲ ਤਸਵੀਰਾਂ ਵੀ ਕਲਿੱਕ ਕਰਵਾਈਆਂ। ਇਸ ਤੋਂ ਇਲਾਵਾ ਆਪਣੇ ਫੈਨਸ ਨਾਲ ਵੀ ਸੈਲਫੀਆਂ ਲਈਆਂ ਲੈਂਦੇ ਹੋਏ ਵੀ ਨਜ਼ਰ ਆਈ।

ਸੁਨੰਦਾ ਸ਼ਰਮਾ ਨੇ ਜਿੱਥੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ, ਉੱਥੇ ਹੀ ਹਿਮਾਚਲ ਦੀਆਂ ਵਾਦੀਆਂ ‘ਚ ਰੱਜ ਕੇ ਮਸਤੀ ਵੀ ਕੀਤੀ। ਸੁਨੰਦਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਸੁਨੰਦਾ ਸ਼ਰਮਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ।

ਬਤੌਰ ਗਾਇਕਾ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਜਿਸ ਤੋਂ ਬਾਅਦ ਗਾਇਕਾ ਨੇ ਅਦਾਕਾਰੀ ‘ਚ ਵੀ ਕਿਸਮਤ ਅਜ਼ਮਾਈ ਅਤੇ ਦਿਲਜੀਤ ਦੋਸਾਂਝ ਦੇ ਨਾਲ ਉਹ ਫ਼ਿਲਮ ‘ਚ ਵੀ ਨਜ਼ਰ ਆ ਚੁੱਕੀ ਹੈ। ਜਲਦ ਹੀ ਉਹ ‘ਬੀਬੀ ਰਜਨੀ’ ਨਾਂਅ ਦੇ ਟਾਈਟਲ ਹੇਠ ਬਣਨ ਵਾਲੀ ਫ਼ਿਲਮ ‘ਚ ਰਜਨੀ ਦਾ ਕਿਰਦਾਰ ਨਿਭਾਉਂਦੀ ਹੋਈ ਨਜ਼ਰ ਆਏਗੀ ।


ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੀ ਪ੍ਰੀ-ਵੈਡਿੰਗ ’ਚ ਫਿਲਮੀ ਸਿਤਾਰਿਆਂ ਦੀ ਧੂਮ
NEXT STORY