ਐਂਟਰਟੇਨਮੈਂਟ ਡੈਸਕ : ਇੰਨੀਂ ਦਿਨੀਂ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਰਕੁਲਪ੍ਰੀਤ ਜੈਕੀ ਭਗਨਾਨੀ ਅਤੇ ਮੈਂਡੀ ਤੱਖਰ ਤੋਂ ਬਾਅਦ ਹੁਣ ਪੰਜਾਬੀ ਗਾਇਕਾ ਤਨਿਸ਼ਕ ਕੌਰ ਵੀ ਵਿਆਹ ਦੇ ਬੰਧਨ 'ਚ ਬੱਝ ਚੁੱਕੀ ਹੈ।
-ll.jpg)
ਇਸ ਸਮੇਂ ਪੰਜਾਬੀ ਗਾਇਕਾ ਤਨਿਸ਼ਕ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ।

ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਗਾਇਕਾ ਨੇ ਆਪਣੇ ਵਿਆਹ ਫੰਕਸ਼ਨ ਨਾਲ ਜੁੜੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸੀ।

ਤਨਿਸ਼ਕ ਵਿਆਹ ਦੇ ਜੋੜੇ 'ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਦੁਲਹਨ ਦੇ ਪਹਿਰਾਵੇ ‘ਚ ਉਨ੍ਹਾਂ ਨੇ ਫ਼ੈਨਜ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ। ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਵੱਲੋਂ ਤਨਿਸ਼ਕ ਨੂੰ ਵਿਆਹ ਦੀ ਵਧਾਈ ਦਿੱਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਗਾਇਕਾ ਨੇ ਆਪਣੇ ਸ਼ਗਨ ਦੇ ਸਮਾਨ ਸਣੇ ਹਲਦੀ ਫੰਕਸ਼ਨ ਦਾ ਵੀਡੀਓ ਵੀ ਸ਼ੇਅਰ ਕੀਤਾ ਸੀ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ।

ਇਸ ਤੋਂ ਇਲਾਵਾ ਇਕ ਹੋਰ ਵੀਡੀਓ ਸੋਸ਼ਲ ਮੀਡੀਆ ਇੰਸਟਾ 'ਤੇ ਸਾਂਝੀ ਕੀਤੀ ਹੈ, ਜਿਸ 'ਚ ਉਹ ਤਿਆਰ ਹੁੰਦੀ ਨਜ਼ਰ ਆ ਰਹੀ ਹੈ। ਉਸ ਦੀ ਇਹ ਵੀਡੀਓ ਵਿਆਹ ਵਾਲੇ ਦਿਨ ਦੀ ਹੈ।


ਪ੍ਰਸਿੱਧ ਗਾਇਕ ਦੀ ਦਰਦਨਾਕ ਹਾਦਸੇ 'ਚ ਮੌਤ, ਸਕਾਰਪੀਓ ਗੱਡੀ ਦੇ ਉੱਡੇ ਪਰਖਚੇ
NEXT STORY