ਜਲੰਧਰ (ਬਿਊਰੋ)– ਮਸ਼ਹੂਰ ਪੰਜਾਬੀ ਗਾਇਕਾਂ ਕੰਠ ਕਲੇਰ, ਫਿਰੋਜ਼ ਖ਼ਾਨ ਤੇ ਕੁਲਵਿੰਦਰ ਕੈਲੇ ਨੇ ਬੀਤੇ ਦਿਨੀਂ ਇਥੋਂ ਦੇ ਇਕ ਨਿੱਜੀ ਹਸਪਤਾਲ ’ਚ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਵਾਇਆ ਹੈ। ਇਨ੍ਹਾਂ ਗਾਇਕਾਂ ਵਲੋਂ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਜਾਣਕਾਰੀ ਦਿੱਤੀ ਗਈ।
ਤਿੰਨਾਂ ਗਾਇਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੈਕਸੀਨ ਲਗਵਾਉਣ ਤੋਂ ਬਾਅਦ ਕੋਈ ਵੀ ਸਮੱਸਿਆ ਨਹੀਂ ਆ ਰਹੀ ਹੈ। ਉਨ੍ਹਾਂ ਆਪਣੇ ਚਾਹੁਣ ਵਾਲਿਆਂ ਨੂੰ ਵੀ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਤਾਂ ਜੋ ਕੋਰੋਨਾ ਮਹਾਮਾਰੀ ਤੋਂ ਬਚਾਅ ਕੀਤਾ ਜਾ ਸਕੇ।
ਦੱਸਣਯੋਗ ਹੈ ਕਿ ਕੰਠ ਕਲੇਰ, ਫਿਰੋਜ਼ ਖ਼ਾਨ ਤੇ ਕੁਲਵਿੰਦਰ ਕੈਲੇ ਤੋਂ ਪਹਿਲਾਂ ਬੀਤੇ ਦਿਨੀਂ ਪੰਜਾਬੀ ਗਾਇਕਾ ਮਿਸ ਪੂਜਾ ਨੇ ਵੀ ਕੋਰੋਨਾ ਵੈਕਸੀਨ ਲਗਵਾਈ ਹੈ। ਟੀਕਾ ਲਗਵਾਉਣ ਤੋਂ ਬਾਅਦ ਮਿਸ ਪੂਜਾ ਨੇ ਲਿਖਿਆ ਸੀ, ‘ਆਪਾਂ ਤਾਂ ਲਵਾ ਲਿਆ ਕੋਰੋਨਾ ਦਾ ਟੀਕਾ, ਤੁਸੀਂ ਵੀ ਲਵਾ ਲਓ ਜਲਦੀ-ਜਲਦੀ। ਸੁਰੱਖਿਅਤ ਰਹੋ।’
ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਕੇਸ ਪੰਜਾਬ ’ਚ ਵੀ ਤੇਜ਼ੀ ਨਾਲ ਮੁੜ ਵੱਧ ਰਹੇ ਹਨ। ਇਸ ਨੂੰ ਦੇਖਦਿਆਂ ਪੰਜਾਬ ’ਚ ਨਵੀਆਂ ਗਾਈਡਲਾਈਨਜ਼ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਪੰਜਾਬੀ ਕਲਾਕਾਰ ਵੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਆਪਣੇ ਪ੍ਰਸ਼ੰਸਕਾਂ ਨੂੰ ਸੁਰੱਖਿਅਤ ਰਹਿਣ ਤੇ ਕੋਰੋਨਾ ਵੈਕਸੀਨ ਲਗਵਾਉਣ ਦੀ ਸਲਾਹ ਦੇ ਰਹੇ ਹਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਿਰਆ ਕੁਮੈਂਟ ਕਰਕੇ ਸਾਂਝੀ ਕਰੋ।
ਦੀਪ ਸਿੱਧੂ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਅਦਾਕਾਰ ਨੇ ਅਦਾਲਤ 'ਚ ਕਿਹਾ 'ਮੇਰਾ ਕਸੂਰ ਸਿਰਫ਼ ਇਹ ਸੀ ਕਿ...'
NEXT STORY