ਜਲੰਧਰ (ਬਿਊਰੋ) : ਪਿਛਲੇ ਦਿਨੀਂ ਰਿਲੀਜ਼ ਹੋਈ ਪੰਜਾਬੀ ਫ਼ਿਲਮ ‘ਬੀਬੀ ਰਜਨੀ’ ਧਾਰਮਿਕ ਤੇ ਇਤਿਹਾਸਕ ਫ਼ਿਲਮ ਹੈ। ਇਸ ਫ਼ਿਲਮ ’ਚ ਬੀਬੀ ਰਜਨੀ ਦਾ ਪ੍ਰਮਾਤਮਾ ਪ੍ਰਤੀ ਪਿਆਰ ਤੇ ਵਿਸ਼ਵਾਸ ਸਾਡੇ ਲਈ ਬਹੁਤ ਵੱਡੀ ਮਿਸਾਲ ਹੈ। ਇਸ ਫ਼ਿਲਮ ’ਚ ਇਹੋ ਵਿਖਾਇਆ ਗਿਆ ਹੈ ਕਿ ਸਾਨੂੰ ਪ੍ਰਮਾਤਮਾ ’ਤੇ ਪੂਰਾ ਭਰੋਸਾ ਹੋਣਾ ਚਾਹੀਦਾ ਹੈ। ਇਹ ਫ਼ਿਲਮ ਵੀ ਸਾਨੂੰ ਸਾਰਿਆਂ ਨੂੰ ਅਪਣੇ ਪ੍ਰਵਾਰਾਂ ਸਮੇਤ ਦੇਖਣੀ ਚਾਹੀਦੀ ਹੈ। ਜਿੰਨੇ ਵੀ ਲੋਕਾਂ ਨੇ ਇਹ ਫ਼ਿਲਮ ਦੇਖੀ, ਉਨ੍ਹਾਂ ਸਾਰਿਆਂ ਦੀਆਂ ਅੱਖਾਂ ਫ਼ਿਲਮ ਦੇ ਕੁੱਝ ਸੀਨ ਦੇਖਣ ਵੇਲੇ ਨਮ ਹੋ ਗਈਆਂ। 'ਬੀਬੀ ਰਜਨੀ' ਅੱਜ ਤਕ ਦੀ ਸਭ ਤੋਂ ਵਧੀਆ ਪੰਜਾਬੀ ਫ਼ਿਲਮ ਹੈ। ਫ਼ਿਲਮ ਦੀ ਸਫ਼ਲਤਾ ਮਗਰੋਂ ਫ਼ਿਲਮ ਦੀ ਸਟਾਰ ਕਾਸਟ ਗੁਰੂ ਘਰ 'ਚ ਨਤਮਸਤਕ ਹੋਈ। ਇਸ ਦੌਰਾਨ ਜੱਸ ਬਾਜਵਾ, ਯੋਗਰਾਜ ਸਣੇ ਫ਼ਿਲਮ ਦੀ ਸਟਾਰ ਕਾਸਟ ਪਹੁੰਚੀ। ਇਨ੍ਹਾਂ ਨੇ ਗੁਰੂ ਘਰ 'ਚ ਮੱਥਾ ਟੇਕਿਆ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ।
ਸਾਡੀ ਸਾਰੀ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੀ ਬੇਨਤੀ ਹੈ ਕਿ ਉਹ ਵੱਧ ਤੋਂ ਵੱਧ ਪੰਜਾਬੀ ਧਾਰਮਕ ਅਤੇ ਇਤਿਹਾਸਕ ਫ਼ਿਲਮਾਂ ਜ਼ਰੂਰ ਬਣਾਉਣ। ਸਾਡਾ ਇਤਿਹਾਸ ਬਹੁਤ ਦੇਸ਼ ਭਗਤੀ, ਕੁਰਬਾਨੀਆਂ ਵਾਲਾ ਹੈ! ਇਸ ਤੋਂ ਪਹਿਲਾਂ ‘ਚਾਰ ਸਾਹਿਬਜ਼ਾਦੇ' ਪੰਜਾਬੀ ਫ਼ਿਲਮ ਬਣੀ ਸੀ, ਉਸ ਫ਼ਿਲਮ ਨੂੰ ਵੀ ਲੋਕਾਂ ਨੇ ਬਹੁਤ ਪਿਆਰ ਦਿਤਾ ਸੀ। ਹੁਣ 'ਬੀਬੀ ਰਜਨੀ' ਫ਼ਿਲਮ ਨੂੰ ਵੀ ਲੋਕ ਪਿਆਰ ਦੇ ਰਹੇ ਹਨ।
ਅਸੀਂ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਸਮੇਂ ’ਚ ਹੋਰ ਵੀ ਧਾਰਮਿਕ ਅਤੇ ਇਤਿਹਾਸਕ ਫ਼ਿਲਮਾਂ ਬਣਨਗੀਆਂ, ਜਿਸ ਤੋਂ ਸਾਡੇ ਬੱਚਿਆਂ ਨੂੰ ਅਪਣੇ ਇਤਿਹਾਸ ਬਾਰੇ ਪਤਾ ਲੱਗ ਸਕੇ। ਸਾਡੇ ਬੱਚੇ ਜੋ ਅਪਣੇ ਇਤਿਹਾਸ ਤੋਂ ਦੂਰ ਹੁੰਦੇ ਜਾ ਰਹੇ ਹਨ, ਉਨ੍ਹਾਂ ਨੂੰ ਅਪਣੇ ਇਤਿਹਾਸ ਨਾਲ ਜੋੜਨ ਲਈ ਅਜਿਹੀਆਂ ਪੰਜਾਬੀ ਫ਼ਿਲਮਾਂ ਬਹੁਤ ਜ਼ਿਆਦਾ ਸਹਾਈ ਹੋਣਗੀਆਂ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੇ ਨਾਂ ਇਕ ਹੋਰ ਰਿਕਾਰਡ, ਹਰ ਪਾਸੇ ਛਾਇਆ 'ਮੂਸਾ ਜੱਟ'
ਇਸ ਦੌਰਾਨ ਜੇਕਰ ਫ਼ਿਲਮ ਦੀ ਸਟਾਰ ਕਾਸਟ ਬਾਰੇ ਗੱਲ ਕਰੀਏ ਤਾਂ ਇਸ ਫ਼ਿਲਮ 'ਚ ਰੂਪੀ ਗਿੱਲ ਨੇ ਟਾਈਟਲ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਯੋਗਰਾਜ ਸਿੰਘ, ਗੁਰਪ੍ਰੀਤ ਘੁੱਗੀ, ਜੱਸ ਬਾਜਵਾ, ਬੀ ਐਨ ਸ਼ਰਮਾ, ਜਰਨੈਲ ਸਿੰਘ, ਸੀਮਾ ਕੌਸ਼ਲ, ਸੁਨੀਤਾ ਧੀਰ, ਗੁਰਪ੍ਰੀਤ ਕੌਰ ਭੰਗੂ, ਨੀਟਾ ਮਹਿੰਦਰਾ, ਪਰਦੀਪ ਚੀਮਾ, ਰਾਣਾ ਜੰਗ ਬਹਾਦਰ, ਬਲਜਿੰਦਰ ਕੌਰ, ਰੰਗ ਦੇਵ, ਵਿਕਰਮਜੀਤ ਖਹਿਰਾ ਵਰਗੇ ਮੰਝੇ ਹੋਏ ਕਲਾਕਾਰਾਂ ਨੇ ਮੁੱਖ ਭੂਮਿਕਾ ਨਿਭਾਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅਨਾਰਕਲੀ ਸੂਟ 'ਚ ਸੰਨੀ ਲਿਓਨ ਬਣੀ ਖਿੱਚ ਦਾ ਕੇਂਦਰ, ਦੇਖੋ ਤਸਵੀਰਾਂ
NEXT STORY