ਅੰਮ੍ਰਿਤਸਰ (ਸਰਬਜੀਤ/ਸਾਗਰ) – ਤੇਲਗੂ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਤੇ ‘ਪੁਸ਼ਪਾ’ ਫ਼ਿਲਮ ਨਾਲ ਪੂਰੀ ਦੁਨੀਆ ’ਚ ਆਪਣਾ ਨਾਮ ਚਮਕਾਉਣ ਵਾਲੇ ਅੱਲੂ ਅਰਜੁਨ ਅੱਜ ਸਵੇਰੇ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਅੱਲੂ ਅਰਜੁਨ ਨਾਲ ਉਨ੍ਹਾਂ ਦੀ ਧਰਮ ਪਤਨੀ ਤੇ 2 ਬੱਚੇ ਵੀ ਨਜ਼ਰ ਆਏ।

ਅੱਲੂ ਅਰਜੁਨ ਆਪਣੀ ਪਤਨੀ ਦੇ ਜਨਮਦਿਨ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹਨ ਤੇ ਇਸ ਦੌਰਾਨ ਅੱਲੂ ਅਰਜੁਨ ਦੇ ਪ੍ਰਸ਼ੰਸਕ ਵੀ ਉਥੇ ਮੌਜੂਦ ਸਨ।

ਉਨ੍ਹਾਂ ਵਲੋਂ ਅੱਲੂ ਅਰਜੁਨ ਨਾਲ ਸੈਲਫੀਆਂ ਵੀ ਖਿੱਚਵਾਈਆਂ ਗਈਆਂ। ਹਾਲਾਂਕਿ ਅੱਲੂ ਅਰਜੁਨ ਵਲੋਂ ਪੱਤਰਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਗੱਲਬਾਤ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਇਕ ਆਮ ਸ਼ਰਧਾਲੂ ਦੇ ਤੌਰ ’ਤੇ ਨਤਮਸਤਕ ਹੋਣ ਪਹੁੰਚੇ ਹਨ।

ਦੱਸ ਦੇਈਏ ਕਿ ਇਸ ਦੌਰਾਨ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਆਨੰਦ ਮਾਣਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ ਅੱਲੂ ਅਰਜੁਨ ਨੂੰ ਸਨਮਾਨਿਤ ਵੀ ਕੀਤਾ ਗਿਆ।

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼ਾਂ-ਵਿਦੇਸ਼ਾਂ ਤੋਂ ਰੋਜ਼ਾਨਾ ਵੱਡੀ ਗਿਣਤੀ ’ਚ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ। ਕਈ ਫ਼ਿਲਮੀ ਸਿਤਾਰੇ ਤੇ ਕਈ ਸਿਆਸੀ ਆਗੂ ਵੀ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ।

‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ ਦਾ ਗੀਤ ‘ਐਟੀਚਿਊਡ’ ਰਿਲੀਜ਼ (ਵੀਡੀਓ)
NEXT STORY