ਮੁੰਬਈ- ਬਾਲੀਵੁੱਡ 'ਚ ਆਪਣੀ ਅਦਾਕਾਰੀ ਦੇ ਦਮ 'ਤੇ ਵੱਖਰੀ ਪਛਾਣ ਬਣਾਉਣ ਵਾਲੇ ਅਭਿਨੇਤਾ ਰਾਜਕੁਮਾਰ ਰਾਓ ਫਿਲਮੀ ਦੁਨੀਆ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਰਾਜ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਨਵੀਆਂ-ਨਵੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ, ਉਥੇ ਹੀ ਹੁਣ ਰਾਜਕੁਮਾਰ ਰਾਓ ਨੇ ਹਾਲ ਹੀ 'ਚ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਧੂਮ ਮਚਾ ਦਿੱਤੀ ਹੈ। ਇਨ੍ਹਾਂ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਅਭਿਨੇਤਾ ਆਪਣੀ ਪਤਨੀ ਨਾਲ ਮਿੱਟੀ 'ਚ ਗੇਮ ਖੇਡਦੇ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਜਿਨ੍ਹਾਂ ਨੇ ਪਿਛਲੇ ਮਹੀਨੇ ਆਪਣੀ ਪ੍ਰੇਮਿਕਾ ਪੱਤਰਲੇਖਾ ਨਾਲ ਵਿਆਹ ਕਰਵਾਇਆ ਸੀ। ਰਾਜਕੁਮਾਰ ਰਾਓ ਨੇ ਪਿਛਲੇ ਮਹੀਨੇ ਦੀ 15 ਤਰੀਕ ਨੂੰ ਪੱਤਰਲੇਖਾ ਨਾਲ ਸੱਤ ਫੇਰੇ ਲਏ।
ਨਵ-ਵਿਆਹੁਤਾ ਜੋੜੇ ਨੇ ਆਪਣੇ ਵਿਆਹ ਦਾ ਇਕ ਮਹੀਨਾ ਪੂਰਾ ਹੋਣ ਦਾ ਜਸ਼ਨ ਦਿਲਚਸਪ ਤਰੀਕੇ ਨਾਲ ਮਨਾਇਆ। ਰਾਜਕੁਮਾਰ ਰਾਓ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ 'ਚ ਦੋਵੇਂ ਬੱਚਿਆਂ ਵਾਂਗ ਗੇਮ ਖੇਡਦੇ ਨਜ਼ਰ ਆ ਰਹੇ ਹਨ। ਦੂਜੇ ਪਾਸੇ ਦੂਜੀ ਤਸਵੀਰ 'ਚ ਦੋਵਾਂ ਦੇ ਵਿਆਹ ਦੀ ਤਸਵੀਰ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਨ ਦੇ ਨਾਲ ਹੀ ਉਹ ਲਿਖਦੇ ਹਨ- ''ਮੇਰਾ ਦੋਸਤ ਤੂੰ, ਮੇਰਾ ਪਿਆਰ ਤੂੰ, ਮੇਰਾ ਦਿਲ ਵੀ ਤੂੰ, ਦਿਲਦਾਰ ਤੂੰ। ਪ੍ਰਸ਼ੰਸਕਾਂ ਦੇ ਨਾਲ-ਨਾਲ ਸਿਤਾਰੇ ਵੀ ਅਦਾਕਾਰ ਦੀ ਇਸ ਪੋਸਟ 'ਤੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਰਾਜਕੁਮਾਰ ਰਾਓ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ 18 ਨਵੰਬਰ ਤੋਂ ਉਨ੍ਹਾਂ ਨੇ ਅਨੁਭਵ ਸਿਨਹਾ ਦੀ ਫਿਲਮ 'ਭੀੜ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਆਖਰੀ ਵਾਰ ਅਦਾਕਾਰਾ ਕ੍ਰਿਤੀ ਸੈਨਨ ਦੇ ਨਾਲ ‘ਹਮ ਦੋ ਹਮਾਰੇ ਦੋ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ।
ਮਿਸ ਯੂਨੀਵਰਸ ਹਰਨਾਜ਼ ਸੰਧੂ ਕ੍ਰਿਸਮਸ ਡੇਅ ਤੋਂ ਬਾਅਦ ਪਰਤੇਗੀ ਭਾਰਤ, ਮਾਂ ਨੇ ਦੱਸੀ ਅੱਗੇ ਦੀ ਸਾਰੀ ਪਲਾਨਿੰਗ
NEXT STORY