ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ, ਜੋ ਕਿ ਇਨ੍ਹੀਂ ਦਿਨੀਂ ਆਪਣੀ ਨਵੀਂ ਅਤੇ ਪਹਿਲੀ ਫਿਲਮ 'ਮੇਹਰ' ਨੂੰ ਲੈ ਕੇ ਚਰਚਾ ਵਿਚ ਹਨ, ਨੇ ਐਲਾਨ ਕੀਤਾ ਹੈ ਕਿ ਉਹ ਆਪਣੀ ਫਿਲਮ ਦੀ ਪਹਿਲੇ ਦਿਨ ਦੀ ਕਮਾਈ ਪੰਜਾਬ ਦੇ ਵੱਖ-ਵੱਖ ਖੇਤਰਾਂ ’ਚ ਆਏ ਹੜ੍ਹ ਪੀੜਤਾਂ ਨੂੰ ਡੋਨੇਟ ਕਰਨਗੇ। ਦੱਸ ਦੇਈਏ ਕਿ ਫਿਲਮ 'ਮੇਹਰ' 5 ਸਤੰਬਰ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਲਈ ਤਿਆਰ ਹੈ।
ਇਹ ਵੀ ਪੜ੍ਹੋ: ਆਪਣੇ ਸ਼ੋਅ ਦੀ ਪੂਰੀ ਕਮਾਈ ਹੜ੍ਹ ਪੀੜਤਾਂ ਨੂੰ ਦੇਣਗੇ ਰਣਜੀਤ ਬਾਵਾ ! ਕੈਨੇਡਾ ਕੰਸਰਟ ਦੌਰਾਨ ਸਟੇਜ 'ਤੇ ਖੜ੍ਹ ਕੀਤਾ ਐਲਾਨ
ਉਨ੍ਹਾਂ ਨੇ ਇਸ ਸਬੰਧੀ ਇਕ ਵੀਡੀਓ ਆਪਣੇ ਇੰਸਟਾ ਅਕਾਊਂਟ 'ਤੇ ਸਾਂਝੀ ਕੀਤੀ ਹੈ, ਜਿਸ ਵਿਚ ਉਹ ਪੰਜਾਬ ਦੇ ਪਿੰਡਾਂ ਵਿਚ ਆਏ ਹੜ੍ਹਾਂ 'ਤੇ ਦੁੱਖ ਜਤਾ ਰਹੇ ਹਨ। ਉਨ੍ਹਾਂ ਦੱਸਿਆ ਉਨ੍ਹਾਂ ਵੱਲੋਂ ਆਪਣੇ ਪ੍ਰੋਡਿਊਸਰ ਨਾਲ ਸਲਾਹ ਮਗਰੋਂ ਫੈਸਲਾ ਲਿਆ ਗਿਆ ਹੈ ਕਿ ਉਨ੍ਹਾਂ ਦੀ ਫਿਲਮ 'ਮੇਹਰ' ਦੀ ਜੋ ਪਹਿਲੇ ਦਿਨ ਦੀ ਕਮਾਈ ਹੋਵੇਗੀ ਉਹ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਡੋਨੇਟ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ ਸਾਡੀ ਲੜਾਈ ਨਹੀਂ ਹੈ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਅੱਗੇ ਆ ਕੇ ਜਿੰਨੀ ਮਦਦ ਕਰ ਸਕਦੇ ਹੋ ਕਰੋ।
ਇਹ ਵੀ ਪੜ੍ਹੋ: ਬੱਬੂ ਮਾਨ ਵੱਲੋਂ ਕੈਨੇਡਾ ਸ਼ੋਅ ਦੀ ਸਮੁੱਚੀ ਕਮਾਈ ਹੜ੍ਹ ਪੀੜਤਾਂ ਵਾਸਤੇ ਦਾਨ ਕਰਨ ਦਾ ਐਲਾਨ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਰਣਜੀਤ ਬਾਵ, ਬੱਬੂ ਮਾਨ ਅਤੇ ਸਤਿੰਦਰ ਸਰਤਾਜ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਵੱਡੀ ਖਬਰ; ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਛੋਟੀ ਉਮਰੇ ਦੁਨੀਆ ਨੂੰ ਕਿਹਾ ਅਲਵਿਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖਬਰ; ਰਾਮਾਇਣ ਦੇ ਨਿਰਮਾਤਾ ਰਾਮਾਨੰਦ ਸਾਗਰ ਦੇ ਪੁੱਤਰ ਦਾ ਦੇਹਾਂਤ
NEXT STORY