ਨਵੀਂ ਦਿੱਲੀ (ਬਿਊਰੋ) : ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਚ ਦਾਖ਼ਲ ਦੇਸ਼ ਦੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਪੁਸ਼ਟੀ ਏ. ਐੱਨ. ਆਈ ਅਤੇ ਪਰਿਵਾਰ ਵਲੋਂ ਕੀਤੀ ਗਈ ਹੈ।
ਦੱਸ ਦਈਏ ਕਿ ਰਾਜੂ ਪਿਛਲੇ 42 ਦਿਨਾਂ ਤੋਂ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਸਨ। 10 ਅਗਸਤ ਤੋਂ ਲਗਾਤਾਰ ਬੇਹੋਸ਼ ਪਏ ਰਾਜੂ ਸ਼੍ਰੀਵਾਸਤਵ ਨੂੰ ਇੱਕ ਮਹੀਨੇ ਬਾਅਦ ਵੀ ਹੋਸ਼ ਨਹੀਂ ਆਇਆ। ਇਸ ਨਾਲ ਡਾਕਟਰਾਂ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਲਈ ਵੀ ਚਿੰਤਾ ਵਧ ਰਹੀ ਸੀ।
ਦੱਸਣਯੋਗ ਹੈ ਕਿ ਪਰਿਵਾਰਕ ਮੈਂਬਰਾਂ ਮੁਤਾਬਕ, ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ 10 ਅਗਸਤ ਤੋਂ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਜਿਮ 'ਚ ਵਰਕਆਊਟ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ। ਕਸਰਤ ਕਰਦੇ ਸਮੇਂ ਉਹ ਅਚਾਨਕ ਬੇਹੋਸ਼ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।
'RRR'ਤੇ 'ਦਿ ਕਸ਼ਮੀਰ ਫ਼ਾਈਲਜ਼' ਨੂੰ ਪਛਾੜ ਗੁਜਰਾਤੀ ਫ਼ਿਲਮ 'ਛੈਲੋ ਸ਼ੋਅ' ਦੀ ਹੋਈ ਆਸਕਰ 'ਚ ਐਂਟਰੀ
NEXT STORY