ਮੁੰਬਈ (ਬਿਊਰੋ)– ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ’ਚ ਦਾਖ਼ਲ ਹਨ। ਉਨ੍ਹਾਂ ਦਾ ਦਿੱਲੀ ਦੇ ਏਮਜ਼ ’ਚ ਇਲਾਜ ਚੱਲ ਰਿਹਾ ਹੈ ਤੇ ਸੱਤ ਦਿਨਾਂ ਬਾਅਦ ਵੀ ਉਹ ਹੋਸ਼ ’ਚ ਨਹੀਂ ਆਏ ਹਨ। ਕਾਮੇਡੀਅਨ ਦੀ ਸਿਹਤ ਨੂੰ ਲੈ ਕੇ ਤਾਜ਼ਾ ਅਪਡੇਟ ਆਈ ਹੈ, ਜਿਸ ਮੁਤਾਬਕ ਉਨ੍ਹਾਂ ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ। ਹਾਲਾਂਕਿ ਅਜੇ ਵੀ ਉਹ ਵੈਂਟੀਲੇਟਰ ’ਤੇ ਹਨ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਸਿਤਾਰਿਆਂ ਨੇ ਕੁਝ ਇਸ ਤਰ੍ਹਾਂ ਦਿੱਤੀ ਆਪਣੇ ਚਾਹੁਣ ਵਾਲਿਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਦੱਸ ਦੇਈਏ ਕਿ 10 ਅਗਸਤ ਨੂੰ ਜਿਮ ’ਚ ਵਰਕਆਊਟ ਦੌਰਾਨ ਉਹ ਬੇਹੋਸ਼ ਹੋ ਕੇ ਡਿੱਗ ਗਏ ਸਨ ਤੇ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਰਾਜੂ ਦੇ ਨਿੱਜੀ ਸੈਕਟਰੀ ਗਰਵਿਤ ਨਾਰੰਗ ਨੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਜਾਣਕਾਰੀ ਦਿੱਤੀ ਹੈ। ਗਰਵਿਤ ਨੇ ਦੱਸਿਆ, ‘‘ਰਾਜੂ ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਜਲਦ ਠੀਕ ਹੋ ਜਾਣ।’’
ਰਾਜੂ ਦੀ ਬੀਤੇ ਦਿਨੀਂ ਐੱਮ. ਆਰ. ਆਈ. ਵੀ ਕਰਵਾਈ ਗਈ ਹੈ, ਜਿਸ ਦੀ ਰਿਪੋਰਟ ਤੋਂ ਪਤਾ ਲੱਗਾ ਸੀ ਕਿ ਉਸ ਦੇ ਸਿਰ ’ਚ ਕੋਈ ਨਾੜ ਦੱਬੀ ਹੋਈ ਹੈ। ਹਾਲਾਂਕਿ ਰਾਜੂ ਦਾ ਦਿਲ ਸਹੀ ਤਰ੍ਹਾਂ ਕੰਮ ਕਰ ਰਿਹਾ ਹੈ। ਰਾਜੂ ਦੀ ਸਿਹਤ ਖ਼ਰਾਬ ਹੋਣ ਤੋਂ ਬਾਅਦ ਹੀ ਸੋਸ਼ਲ ਮੀਡੀਆ ’ਤੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲ ਰਹੀਆਂ ਹਨ, ਜਿਸ ਤੋਂ ਪਰਿਵਾਰ ਵੀ ਪ੍ਰੇਸ਼ਾਨ ਹੋ ਰਿਹਾ ਹੈ।
ਅਜਿਹੇ ’ਚ ਪਰਿਵਾਰ ਵਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਦਿੱਤੀ ਗਈ ਸੀ ਤੇ ਲੋਕਾਂ ਨੂੰ ਅਫਵਾਹਾਂ ’ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਗਈ ਸੀ। ਪਰਿਵਾਰ ਨੇ ਦੱਸਿਆ ਸੀ ਕਿ ਡਾਕਟਰ ਕੋਸ਼ਿਸ਼ ਕਰ ਰਹੇ ਹਨ ਤੇ ਉਨ੍ਹਾਂ ਦੀ ਸਿਹਤ ’ਚ ਵੀ ਸੁਧਾਰ ਹੋ ਰਿਹਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਮਸ਼ਹੂਰ ਫ਼ਿਲਮ ਕ੍ਰਿਟਿਕ ਕੌਸ਼ਿਕ ਐੱਲ. ਐੱਮ. ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
NEXT STORY