ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਇਸ ਵੇਲੇ ਫੋਰਟਿਸ ਹਸਪਤਾਲ ਮੋਹਾਲੀ 'ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਵਲੋਂ ਪ੍ਰਸ਼ੰਸਕਾਂ, ਗਾਇਕਾਂ, ਪਰਿਵਾਰ ਵਲੋਂ ਲਗਾਤਾਰ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਮਸ਼ਹੂਰ ਗਾਇਕਾ ਕੌਰ ਬੀ ਵਲੋਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ।
ਗਾਇਕਾ ਕੌਰ ਬੀ ਵਲੋਂ ਸਾਂਝੀ ਕੀਤੀ ਪੋਸਟ 'ਚ ਲਿਖਿਆ ਕਿ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਅਤੇ ਪੰਜਾਬੀਆਂ ਦੇ ਹਰਮਨ ਪਿਆਰੇ ਗਾਇਕ ਰਾਜਵੀਰ ਜਵੰਦਾ ਦੀ ਜਲਦੀ ਸਿਹਤਯਾਬੀ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂਦੁਆਰਾ ਸਾਹਿਬ ਵਿਖੇ ਸਮੂਹ ਵਿਦਿਆਰਥੀਆਂ ਤੇ ਕਰਮਚਾਰੀਆਂ ਵਲੋਂ ਕਰਵਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਕੁਝ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਏ ਸਨ। 35 ਸਾਲਾ ਰਾਜਵੀਰ ਆਪਣੀ ਬਾਈਕ ਤੋਂ ਜਾ ਰਹੇ ਸਨ, ਜਦੋਂ ਉਹ ਹਾਦਸੇ ਦਾ ਸ਼ਿਕਾਰ ਹੋਏ। ਇਸ ਹਾਦਸੇ ਵਿੱਚ ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ। ਉਹ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਵੈਂਟੀਲੇਟਰ ਸਪੋਰਟ 'ਤੇ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਜਵੀਰ ਜਵੰਦਾ ਦਾ ਕਰੀਅਰ
ਰਾਜਵੀਰ ਜਵੰਦਾ ਨੇ "ਕਾਲੀ ਜਵੰਦੇ ਦੀ," "ਮੇਰਾ ਦਿਲ," ਅਤੇ "ਸਰਦਾਰੀ" ਵਰਗੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਉਹ ਪੰਜਾਬੀ ਫਿਲਮਾਂ ਵਿੱਚ ਵੀ ਨਜ਼ਰ ਆਏ ਹਨ। ਉਨ੍ਹਾਂ ਨੂੰ ਬਾਈਕ ਰਾਈਡਿੰਗ ਦਾ ਬਹੁਤ ਸ਼ੌਕ ਸੀ ਅਤੇ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਸਫਰ ਦੀਆਂ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਸਨ। ਹਾਦਸੇ ਤੋਂ ਠੀਕ ਇੱਕ ਦਿਨ ਪਹਿਲਾਂ ਉਨ੍ਹਾਂ ਨੇ ਆਪਣੇ ਨਵੇਂ ਗਾਣੇ ਲਈ ਇੱਕ ਪ੍ਰਮੋਸ਼ਨਲ ਵੀਡੀਓ ਸਾਂਝਾ ਕੀਤਾ ਸੀ।
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੀ ਧੀ ਤੋਂ ਸ਼ਖਸ ਨੇ ਮੰਗੀਆਂ ਅਸ਼ਲੀਲ ਤਸਵੀਰਾਂ, CM ਕੋਲ ਪਹੁੰਚਿਆ ਮੁੱਦਾ
NEXT STORY