ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਭਿਆਨਕ ਐਕਸੀਡੈਂਟ ਹੋ ਗਿਆ ਹੈ। ਨਾਜ਼ੁਕ ਹਾਲਤ 'ਚ ਉਨ੍ਹਾਂ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਖਬਰ ਨਾਲ ਪੰਜਾਬੀ ਇੰਡਸਟਰੀ 'ਚ ਚਿੰਤਾ ਦੀ ਲਹਿਰ ਦੌੜ ਗਈ। ਮਸ਼ਹੂਰ ਪੰਜਾਬੀ ਗਾਇਕ ਕਰਮਜੀਤ ਅਨਮੋਲ, ਕੰਵਰ ਗਰੇਵਾਲ ਤੇ ਕੁਲਵਿੰਦਰ ਬਿੱਲਾ ਰਾਜਵੀਰ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਹਨ।
ਦੱਸਣਯੋਗ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਰਾਜਵੀਰ ਲਈ ਅਰਦਾਸ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰ ਕਿਹਾ ਕਿ ਪੰਜਾਬ ਦੇ ਨੌਜਵਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਸੜਕ ਹਾਦਸੇ ਵਿਚ ਜਖ਼ਮੀ ਹੋਣ ਦੀ ਖ਼ਬਰ ਸੁਣੀ, ਗੁਰੂ ਸਾਹਿਬ ਰਾਜਵੀਰ ਨੂੰ ਸਿਹਤਯਾਬੀ ਬਖਸ਼ਣ ਅਤੇ ਉਹ ਅੱਗੇ ਪੰਜਾਬੀ ਗਾਇਕੀ ਰਾਹੀਂ ਪੰਜਾਬ ਦਾ ਮਾਣ ਵਧਾਵੇ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਵੀ ਟਵੀਟ ਕਰ ਦੁਖ ਜਤਾਇਆ ਹੈ। ਉਨ੍ਹਾਂ ਨੇ ਲਿਖਿਆ ਕਿ ''ਪੰਜਾਬੀ ਗਾਇਕ ਰਾਜਵੀਰ ਜਵੰਦਾ ਜੀ ਦੇ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੀ ਜਲਦੀ ਸਿਹਤਯਾਬੀ ਅਤੇ ਚੰਗੀ ਸਿਹਤ ਲਈ ਅਰਦਾਸ ਕਰਦਾ ਹਾਂ। ਵਾਹਿਗੁਰੂ ਉਨ੍ਹਾਂ ਨੂੰ ਤਾਕਤ ਅਤੇ ਤੰਦਰੁਸਤੀ ਬਖਸ਼ੇ।''
'ਅਮਰ ਸਿੰਘ ਚਮਕੀਲਾ' ਦੀ ਕਹਾਣੀ ਵਰਦਾਨ ਸਾਬਤ ਹੋਈ: ਇਮਤਿਆਜ਼ ਅਲੀ
NEXT STORY