ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਲੈ ਕੇ ਇਕ ਬੁਰੀ ਖਬਰ ਸਾਹਮਣੇ ਆਈ ਹੈ। ਖਬਰ ਹੈ ਕਿ ਗਾਇਕ ਰਾਜਵੀਰ ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਰਾਜਵੀਰ ਜਵੰਦਾ ਬੀਤੇ ਦਿਨੀਂ ਹਿਮਾਚਲ ਦੇ ਬੱਦੀ ਵਿਚ ਵਾਪਰੇ ਇਕ ਹਾਦਸੇ ਵਿਚ ਗੰਭੀਰ ਜ਼ਖਮੀਂ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਰਾਜਵੀਰ ਜਵੰਦਾ ਦੇ ਸਿਰ ਤੇ ਰੀੜ੍ਹ ਦੀ ਹੱਡੀ ’ਚ ਸੱਟਾਂ ਲੱਗੀਆਂ ਸਨ। ਹਸਪਤਾਲ ਲਿਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਦਿਲਾ ਦਾ ਦੌਰਾ ਵੀ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਉਸ ਦਿਨ ਤੋਂ ਲਗਾਤਾਰ ਵੈਂਟੀਲੇਟਰ 'ਤੇ ਰੱਖਿਆ ਗਿਆ ਤੇ ਅੱਜ ਗਾਇਕ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਮਸ਼ਹੂਰ ਟੀਵੀ ਲੇਖਿਕਾ ਤੇ ਨਿਰਮਾਤਾ ਦਾ ਹੋਇਆ ਦਿਹਾਂਤ, ਮਨੋਰੰਜਨ ਜਗਤ 'ਚ ਛਾਇਆ ਸੋਗ
NEXT STORY