ਜਲੰਧਰ (ਬਿਊਰੋ) : ਸ਼ਨੀਵਾਰ ਸਵੇਰੇ ਪੰਜਾਬੀ ਅਦਾਕਾਰ ਰਣਦੀਪ ਭੰਗੂ ਦੇ ਫ਼ਾਨੀ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਆਖਣ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਨਾਲ ਪੰਜਾਬੀ ਫ਼ਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਪਈ ਸੀ। ਹਾਲਾਂਕਿ ਉਸ ਵੇਲੇ ਉਨ੍ਹਾਂ ਦੀ ਮੌਤ ਕਿਸ ਕਾਰਨ ਹੋਈ ਸੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਸੀ ਪਰ ਹੁਣ ਅਦਾਕਾਰ ਦੀ ਮੌਤ ਦੀ ਅਸਲ ਵਜ੍ਹਾ ਸਾਹਮਣੇ ਆ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Dilemma' ਅੱਜ ਹੋਵੇਗਾ ਰਿਲੀਜ਼

ਦੱਸਿਆ ਜਾ ਰਿਹਾ ਹੈ ਕਿ 32 ਸਾਲਾ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ ਉਨ੍ਹਾਂ ਦੀ ਹੀ ਇੱਕ ਵੱਡੀ ਗਲਤੀ ਕਾਰਨ ਹੋਈ ਹੈ। ਖ਼ਬਰਾਂ ਮੁਤਾਬਕ, ਰਣਦੀਪ ਨੇ ਕੀਟਨਾਸ਼ਕ ਨੂੰ ਸ਼ਰਾਬ ਸਮਝ ਕੇ ਪੀ ਲਿਆ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ ਉਨ੍ਹਾਂ ਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ ਹੈ। ਇਸ ਵਿਚਾਲੇ ਪੁਲਸ ਰਣਦੀਪ ਸਿੰਘ ਭੰਗੂ ਦੀ ਮੌਤ ਦੀ ਜਾਂਚ ਕਰ ਰਹੀ ਹੈ। ਪੁਲਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਸ਼ਰਾਬ ਪੀਂਦੇ ਸਨ। ਸ਼ਰਾਬ ਦੇ ਨਸ਼ੇ 'ਚ ਉਨ੍ਹਾਂ ਗ਼ਲਤੀ ਨਾਲ ਆਪਣੀ ਜਾਨ ਲੈ ਲਈ।
ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ 'ਚ ਉਨ੍ਹਾਂ ਨੇ ਖੇਤਾਂ 'ਚ ਮੋਟਰ 'ਤੇ ਰੱਖੇ ਕੀਟਨਾਸ਼ਕ ਨੂੰ ਸ਼ਰਾਬ ਸਮਝ ਕੇ ਪੀ ਲਿਆ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ - IND vs AUS: ਮੈਚ ਤੋਂ ਪਹਿਲਾਂ ਵੱਡਾ ਖੁਲਾਸਾ, ਆਸਟ੍ਰੇਲੀਆ ਖ਼ਿਲਾਫ਼ ਭਾਰਤ ਦੀ ਪਲੇਇੰਗ ਇਲੈਵਨ 'ਚ ਬਦਲਾਅ!
ਦੱਸ ਦੇਈਏ ਕਿ ਰਣਦੀਪ ਸਿੰਘ ਭੰਗੂ ਦੇ ਅਚਾਨਕ ਦਿਹਾਂਤ ਨਾਲ ਪੰਜਾਬੀ ਫ਼ਿਲਮ ਇੰਡਸਟਰੀ 'ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਰਣਦੀਪ ਸਿੰਘ ਭੰਗੂ ਦਾ ਫ਼ਿਲਮ ਇੰਡਸਟਰੀ 'ਚ ਸ਼ਾਨਦਾਰ ਕਰੀਅਰ ਸੀ। ਉਨ੍ਹਾਂ ਦੇ ਕਰੀਅਰ 'ਚ ਗੁਰਪ੍ਰੀਤ ਕੌਰ ਭੰਗੂ, ਕਰਮਜੀਤ ਅਨਮੋਲ, ਮਲਕੀਤ ਰੌਣੀ ਵਰਗੇ ਸਿਤਾਰਿਆਂ ਨੇ ਵੀ ਅਹਿਮ ਭੂਮਿਕਾ ਨਿਭਾਈ। ਭੰਗੂ ਦੇ ਦਿਹਾਂਤ ਦੀ ਖ਼ਬਰ ਸਭ ਤੋਂ ਪਹਿਲਾਂ ਉਨ੍ਹਾਂ ਦੇ ਕੋ-ਸਟਾਰ ਕਰਮਜੀਤ ਅਨਮੋਲ ਨੇ ਫੇਸਬੁੱਕ 'ਤੇ ਸਾਂਝੀ ਕੀਤੀ ਸੀ। ਸੋਗ ਪ੍ਰਗਟ ਕਰਦੇ ਹੋਏ ਉਨ੍ਹਾਂ ਲਿਖਿਆ- ''ਅਲਵਿਦਾ ਰਣਦੀਪ ਭੰਗੂ ਵੀਰ ਵਾਹਿਗੁਰੂ ਤੈਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Dilemma' ਅੱਜ ਹੋਵੇਗਾ ਰਿਲੀਜ਼
NEXT STORY