ਬਾਲੀਵੁੱਡ ਡੈਸਕ: ਪੰਜਾਬੀ ਮਸ਼ਹੂਰ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਅਤੇ ਤਰਸੇਮ ਜੱਸੜ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਦੱਸ ਦੇਈਏ ਕਿ ਰਣਜੀਤ ਬਾਵਾ ਅਤੇ ਤਰਸੇਮ ਜੱਸੜ ਦੀ ਪੰਜਾਬੀ ਫ਼ਿਲਮ ਨੂੰ ‘ਖਾਓ ਪੀਓ ਐਸ਼ ਕਰੋ’ 1 ਜੁਲਾਈ ਤੋਂ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਪੰਜਾਬੀ ਫ਼ਿਲਮ ’ਚ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਤੇ ਤਰਸੇਮ ਜੱਸੜ ਇਕੱਠੇ ਨਜ਼ਰ ਆਉਣਗੇ। ਦੋਵਾਂ ਦੀ ਮਜ਼ੇਦਾਰ ਕੇਮਿਸਟਰੀ ਨੂੰ ਦੇਖਣ ਲਈ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਇਹ ਵੀ ਪੜ੍ਹੋ : ਨੇਹਾ ਕੱਕੜ ਨੇ ਕਰਵਾਇਆ ਅਜਿਹਾ ਫ਼ੋਟੋਸ਼ੂਟ, ਦੇਖ ਕੇ ਹੋ ਜਾਓਗੇ ਦੀਵਾਨੇ
ਇਹ ਫ਼ਿਲਮ ਪਰਿਵਾਰਕ ਅਤੇ ਕਾਮੇਡੀ ਫ਼ਿਲਮ ਹੈ ਜਿਸ ਨੂੰ ਕੋਈ ਦੇਖ ਸਕਦਾ ਹੈ। ਫ਼ਿਲਮ ਦੀ ਰਿਲੀਜ਼ ਡੇਟ ਦੀ ਜਾਣਕਾਰੀ ਦਿੰਦੇ ਹੋਏ ਅਦਾਕਾਰ ਨੇ ਇੰਸਟਾਗ੍ਰਾਮ ’ਤੇ ਲਿਖਿਆ ਕਿ ‘ਜ਼ਿੰਦਗੀ ਬਹੁਤ ਛੋਟੀ ਅਤੇ ਇਸ ਨੂੰ ਹੱਸ ਖੇਡ ਕੇ ਖਾ ਪੀ ਕੇ ਇਨਜੋਏ ਕਰਨਾ ਚਾਹੀਦਾ ਹੈ । ਇਸ ਦੇ ਨਾਲ ਉਨ੍ਹਾਂ ਨੇ ਈਮੋਜੀ ਵੀ ਲਗਾਏ ਹਨ।
ਇਹ ਵੀ ਪੜ੍ਹੋ : ਕ੍ਰਿਤੀ ਸੈਨਨ ਨੇ ਭੁੱਖੇ-ਪਿਆਸੇ ਕੁੱਤਿਆਂ ਨੂੰ ਦਿੱਤਾ ਭੋਜਨ-ਪਾਣੀ, ਪ੍ਰਸ਼ੰਸਕਾਂ ਨੇ ਕੀਤੀ ਅਦਾਕਾਰਾ ਦੀ ਖ਼ੂਬ ਤਾਰੀਫ਼
ਦੱਸ ਦੇਈਏ ਕਿ ਇਸ ਪੰਜਾਬੀ ਫ਼ਿਲਮ ਦਾ ਨਿਰਦੇਸ਼ਨ ਸ਼ਿਤਿਜ ਚੌਧਰੀ ਨੇ ਕੀਤਾ ਹੈ। ਇਸ ’ਚ ਅਦਾਕਾਰ ਰਣਜੀਤ ਬਾਵਾ ਅਤੇ ਤਰਸੇਮ ਜੱਸੜ ਮੁੱਖ ਭੂਮਿਕਾਵਾਂ ’ਚ ਨਜ਼ਰ ਆਉਣਗੇ। ਇਸ ਦੇ ਨਾਲ ਗੁਰਬਾਜ਼ ਸਿੰਘ, ਜੈਸਮੀਨ ਬਾਜਵਾ, ਪ੍ਰਭ ਗਰੇਵਾਲ, ਅਦਿਤੀ ਆਰੀਆ ਅਤੇ ਹਰਦੀਪ ਗਿੱਲ ਵੀ ਨਜ਼ਰ ਆਉਣਗੇ।
ਫ਼ਿਲਮ ਨੂੰ ਬ੍ਰਦਰਹੁੱਡ ਪ੍ਰੋਡਕਸ਼ਨ ਹਰਸਿਮਰਨ ਸਿੰਘ ਗੌਰਵ ਬੱਬਰ ਨੇ ਪ੍ਰੋਡਿਊਸ ਕੀਤਾ ਹੈ। ਇਸ ਦਾ ਸੰਗੀਤ ਜੈਮ ਟੂਨਸ ਪੰਜਾਬੀ ਨੇ ਦਿੱਤਾ ਹੈ।
ਦੂਜੀ ਵਾਰ ਕੋਰੋਨਾ ਦੀ ਲਪੇਟ 'ਚ ਆਏ ਵੀਰ ਦਾਸ, ਰੈਪਿਡ ਟੈਸਟਿੰਗ ਕਿੱਟ ਦੀ ਤਸਵੀਰ ਸਾਂਝੀ ਕਰ ਦਿੱਤੀ ਜਾਣਕਾਰੀ
NEXT STORY