ਨਵੀਂ ਦਿੱਲੀ (ਬਿਊਰੋ) : ਕੋਰੋਨਾ ਮਹਾਮਾਰੀ 'ਚ ਸੰਯੁਕਤ ਕਿਸਾਨ ਮੋਰਚਾ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਦੇਸ਼ ਭਰ 'ਚ 'ਕਾਲਾ ਦਿਵਸ' ਮਨਾਇਆ ਜਾ ਰਿਹਾ ਹੈ। ਅੱਜ ਕਿਸਾਨ ਅੰਦੋਲਨ ਨੂੰ ਛੇ ਮਹੀਨੇ ਬੀਤ ਗਏ ਹਨ। ਕਿਸਾਨਾਂ ਨੇ ਸਾਰੇ ਦੇਸ਼ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ 'ਤੇ ਕਾਲੇ ਝੰਡੇ ਲਾਉਣ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ।
ਰਣਜੀਤ ਬਾਵਾ ਨੇ ਘਰ 'ਤੇ ਲਗਾਇਆ ਕਾਲਾ ਝੰਡਾ
ਪੰਜਾਬੀ ਕਲਾਕਾਰ ਜਿਹੜੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਪੰਜਾਬੀ ਗਾਇਕ ਰਣਜੀਤ ਬਾਵਾ ਨੇ ਵੀ ਆਪਣੇ ਘਰ 'ਤੇ 'ਕਾਲੇ ਰੰਗ ਦਾ ਝੰਡਾ' ਲਗਾਇਆ ਹੈ। ਇਸ ਝੰਡੇ 'ਤੇ ਰੋਸ ਲਿਖਿਆ ਹੋਇਆ ਹੈ। ਇਸ ਦੌਰਾਨ ਦੀ ਇਕ ਵੀਡੀਓ ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀ ਕੀਤੀ ਹੈ। ਪੰਜਾਬੀ ਗਾਇਕ ਰਣਜੀਤ ਬਾਵਾ ਨੇ ਕਿਸਾਨੀ ਗੀਤਾਂ ਨਾਲ ਕਿਸਾਨੀ ਸੰਘਰਸ਼ ਨੂੰ ਹੱਲਾ ਸ਼ੇਰੀ ਦਿੱਤੀ ਹੈ। ਇਸ ਤੋਂ ਇਲਾਵਾ ਉਹ ਦਿੱਲੀ ਕਿਸਾਨੀ ਸੰਘਰਸ਼ 'ਚ ਵੀ ਹਾਜ਼ਰੀ ਲਗਵਾ ਚੁੱਕੇ ਹਨ। ਰਣਜੀਤ ਬਾਵਾ ਸੋਸ਼ਲ ਮੀਡੀਆ 'ਤੇ ਵੀ ਕਿਸਾਨਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਿੰਦੇ ਹਨ। ਹਰ ਇੱਕ ਪੰਜਾਬੀ 'ਕਾਲਾ ਦਿਵਸ' ਨੂੰ ਆਪਣਾ ਪੂਰਾ ਸਮਰਥਨ ਦੇ ਰਿਹਾ ਹੈ।
ਦਿੱਲੀ ਅੰਦੋਲਨ ਤੋਂ ਦੋ-ਢਾਈ ਮਹੀਨੇ ਪਹਿਲਾਂ ਹੀ ਸ਼ੁਰੂ ਹੋ ਗਿਆ ਸੀ ਇਹ ਅੰਦੋਲਨ
ਦੱਸ ਦਈਏ ਕਿ ਪੰਜਾਬ 'ਚ ਇਹ ਅੰਦੋਲਨ ਦਿੱਲੀ ਆਉਣ ਤੋਂ ਦੋ-ਢਾਈ ਮਹੀਨੇ ਪਹਿਲਾਂ ਸ਼ੁਰੂ ਹੋ ਗਿਆ ਸੀ। ਪਿਛਲੇ ਛੇ ਮਹੀਨਿਆਂ ਤੋਂ ਕੜਾਕੇ ਦੀ ਠੰਡ, ਗਰਮੀ, ਮੀਂਹ-ਹਨ੍ਹੇਰੀ 'ਚ ਦੇਸ਼ ਦਾ ਅੰਨਦਾਤਾ ਸ਼ਾਂਤਮਈ ਢੰਗ ਨਾਲ ਦਿੱਲੀ ਦੇ ਬਾਰਡਰਾਂ 'ਤੇ ਬੈਠ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਜੋ ਕਿ ਆਪਣੇ ਕੰਨ ਅਤੇ ਅੱਖਾਂ ਬੰਦ ਕਰਕੇ ਬੈਠੀ ਹੋਈ ਹੈ। ਮੋਦੀ ਸਰਕਾਰ ਆਪਣੇ ਹੰਕਾਰਪੁਣੇ ਦਾ ਮੁਜ਼ਾਹਰਾ ਕਰ ਰਹੀ ਹੈ। ਕਾਲਾ ਦਿਵਸ ਨੂੰ ਮਨਾਉਂਦੇ ਹੋਏ ਪੰਜਾਬ ਦੇ ਵੱਖ-ਵੱਖ ਥਾਂਵਾਂ 'ਤੇ ਲੋਕ ਕਿਸਾਨਾਂ ਦੇ ਹੱਕਾਂ 'ਚ ਰੋਸ ਰੈਲੀਆਂ ਕਰਦੇ ਹੋਏ ਨਜ਼ਰ ਆ ਰਹੇ ਹਨ।
26 ਨਵੰਬਰ ਤੋਂ ਦਿੱਲੀ ਦੀਆਂ ਤਿੰਨ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਕਿਸਾਨ ਅੰਦੋਲਨ
ਦੱਸਣਯੋਗ ਹੈ ਕਿ 26 ਨਵੰਬਰ ਤੋਂ ਦਿੱਲੀ ਦੀਆਂ ਤਿੰਨ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਨੇ 11 ਦੌਰ ਦੀ ਗੱਲਬਾਤ 'ਚ ਕਾਨੂੰਨਾਂ ਨੂੰ ਰੱਦ ਕਰਕੇ ਅੱਗੇ ਦੀ ਚਰਚਾ ਲਈ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ ਪਰ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨ ਲੀਡਰਾਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾ ਦਿੱਤਾ। ਸਰਕਾਰ ਤੇ ਕਿਸਾਨ ਲੀਡਰਾਂ 'ਚ 22 ਜਨਵਰੀ ਨੂੰ ਆਖਰੀ ਬੈਠਕ ਹੋਈ ਸੀ। ਇਸ ਤੋਂ ਬਾਅਦ 26 ਜਨਵਰੀ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੇ ਨਾਂ 'ਤੇ ਕਾਫ਼ੀ ਬਵਾਲ ਹੋਇਆ ਸੀ। ਲਾਲ ਕਿਲ੍ਹਾ 'ਤੇ ਹਿੰਸਾ ਤਕ ਹੋਈ ਸੀ, ਜਿਸ ਦੀ ਜਾਂਚ ਦਿੱਲੀ ਪੁਲਸ ਕਰ ਰਹੀ ਹੈ।
ਰਸ਼ਿਮ ਦੇਸਾਈ ਨੇ ਖ਼ੂਬਸੂਰਤ ਤਸਵੀਰ ਸਾਂਝੀ ਕਰ ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ
NEXT STORY