ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਬੀਤੇ ਦਿਨੀਂ ਸੜਕ ਹਾਦਸੇ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਬਾਵਾ ਦੇ ਸ਼ੋਅ ਦੀ ਸਮਾਪਤੀ ਮਗਰੋਂ ਡਿਪਟੀ ਵੋਹਰਾ ਆਪਣੇ ਘਰ ਬਟਾਲਾ ਵਿਖੇ ਜਾ ਰਿਹਾ ਸੀ। ਇਸ ਦੌਰਾਨ ਰਾਤ 10.30 ਵਜੇ ਦੇ ਕਰੀਬ ਉਸ ਦੀ ਕਾਰ ਜਲੰਧਰ ਦੇ ਮਕਸੂਦਾਂ ਬਾਈਪਾਸ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ।
ਮੈਨੇਜਰ ਡਿਪਟੀ ਵੋਹਰਾ ਦੀ ਮੌਤ 'ਤੇ ਰਣਜੀਤ ਬਾਵਾ ਨੇ ਦੁੱਖ ਪ੍ਰਗਟਾਉਂਦਿਆਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, ''ਮੇਰਾ ਭਰਾ ਡਿਪਟੀ ਵੋਹਰਾ ਇਸ ਦੁਨੀਆ ਨੂੰ ਛੱਡ ਕੇ ਚਲਾ ਗਿਆ , ਭਰਾ ਹਾਲੇ ਅਸੀ ਬਹੁਤ ਕੰਮ ਕਰਨਾ ਸੀ, ਬਹੁਤ ਅੱਗੇ ਜਾਣਾ ਸੀ 🙏🏻ਸਾਡੀ 20 ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ 🙏🏻ਮੈ ਕਿੱਥੋ ਲੱਭੂ ਤੇਰੇ ਵਰਗਾ ਇਮਾਨਦਾਰ , ਦਲੇਰ ਤੇ ਦਿਲ ਦਾ ਰਾਜਾ ਭਰਾ 🙏🏻ਅਲਵਿਦਾ ਭਰਾ 🙏🏻ਮੇਰੀ ਸੱਜੀ ਬਾਂਹ ਭੱਜ ਗਈ ਅੱਜ ਮਾੜਾ ਕੀਤਾ ਰੱਬਾ ਬਹੁਤ।''
ਦੱਸ ਦਈਏ ਕਿ ਡਿਪਟੀ ਵੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ 12 ਵਜੇ ਦੇ ਕਰੀਬ ਇਤਲਾਹ ਮਿਲੀ ਸੀ ਕਿ ਇਕ ਬ੍ਰਿਜ਼ਾ ਗੱਡੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜੋ ਪਿੰਡ ਲਿੱਧੜਾਂ ਨੇੜੇ ਪੁਲ ਦੇ ਪਿੱਲਰ ਨਾਲ ਟਕਰਾ ਕੇ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਮੌਕੇ ਕਾਰ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਸ਼ੂਟਿੰਗ ਦੌਰਾਨ ਅਚਾਨਕ ਮੂਧੇ ਮੂੰਹ ਡਿੱਗੀ ਸ਼ਹਿਨਾਜ਼ ਗਿੱਲ, ਵਾਇਰਲ ਹੋਈ ਵੀਡੀਓ
NEXT STORY