ਐਂਟਰਟੇਨਮੈਂਟ ਡੈਸਕ– ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਅੱਜ ਤੜਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਰਣਜੀਤ ਬਾਵਾ ਨੂੰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਦੇਖਿਆ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ : ਲੋਕ ਸਭਾ ਚੋਣ ਲੜੇਗੀ ਕੰਗਨਾ ਰਣੌਤ, ਪਿਤਾ ਨੇ ਕਿਹਾ– ‘ਭਾਜਪਾ ਜਿਥੋਂ ਟਿਕਟ ਦੇਵੇਗੀ, ਧੀ ਚੋਣ ਲੜਨ ਲਈ ਤਿਆਰ’
ਦੱਸ ਦੇਈਏ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਣਜੀਤ ਬਾਵਾ ਦਾ ਨਵਾਂ ਗੀਤ ‘ਦੇਗ ਤੇਗ ਫਤਿਹ’ ਵੀ ਅੱਜ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਨੂੰ ਜਿਥੇ ਰਣਜੀਤ ਬਾਵਾ ਨੇ ਆਵਾਜ਼ ਦਿੱਤੀ ਹੈ, ਉਥੇ ਇਸ ਦੇ ਬੋਲ ਲਵਲੀ ਨੂਰ ਵਲੋਂ ਲਿਖੇ ਗਏ ਹਨ ਤੇ ਸੰਗੀਤ ਬੀਟ ਮਨਿਸਟਰ ਨੇ ਦਿੱਤਾ ਹੈ।
ਇਸ ਗੀਤ ਦਾ ਪੋਸਟਰ ਸਾਂਝਾ ਕਰਦਿਆਂ ਰਣਜੀਤ ਬਾਵਾ ਨੇ ਕੈਪਸ਼ਨ ’ਚ ਲਿਖਿਆ, ‘‘ਠੰਡੇ ਬੁਰਜ ਤੇ ਹੌਸਲੇ ਨੇ ਤੱਤੇ ਵੀਰ ਜੀ, ਚਾਰ ਅਸੀਂ, ਦਾਦਾ, ਦਾਦੀ, ਪਿਤਾ ਮਾਛੀਵਾੜੇ, ਖ਼ਾਲਸੇ ਤੋਂ ਵਾਰਨੇ ਆ ਸੱਤੇ ਵੀਰ ਜੀ।’’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਹਾਈਕੋਰਟ ਪਹੁੰਚੀ ਜੈਕਲੀਨ ਫਰਨਾਂਡੀਜ਼, ਕੀਤੀ ਇਹ ਅਪੀਲ
NEXT STORY