ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰ ਰਣਵੀਰ ਸਿੰਘ ਨੇ ਜਿੱਥੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉਥੇ ਹੀ ਉਨ੍ਹਾਂ ਲਾਈਨ ’ਚ ਲੱਗ ਕੇ ਗੁਰੂ ਘਰ ਦੇ ਦਰਸ਼ਨ ਕੀਤੇ।
ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਰਣਵੀਰ ਨਾਲ ਤਸਵੀਰਾਂ ਖਿਚਵਾਉਣ ਲਈ ਉਤਾਵਲੇ ਨਜ਼ਰ ਆਏ ਪਰ ਰਣਵੀਰ ਨੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਵੀ ਕੋਈ ਗੱਲਬਾਤ ਨਹੀਂ ਕੀਤੀ ਅਤੇ ਬਿਨਾਂ ਗੱਲ ਕੀਤੇ ਹੀ ਚਲੇ ਗਏ।
ਭਰੋਸੇਮੰਦ ਸੂਤਰਾਂ ਤੋਂ ਪਤਾ ਲੱਗਾ ਕਿ ਰਣਵੀਰ ਆਪਣੀ ਜਲਦ ਹੀ ਆਉਣ ਵਾਲੀ ਫ਼ਿਲਮ ਦੇ ਸਿਲਸਿਲੇ ’ਚ ਗੁਰੂ ਨਗਰੀ ਪਹੁੰਚੇ ਸਨ।
ਇਸ ਉਪਰੰਤ ਰਣਵੀਰ ਸਿੰਘ ਸ਼੍ਰੀ ਦੁਰਗਿਆਣਾ ਤੀਰਥ ਦੇ ਲਕਸ਼ਮੀ ਨਾਰਾਇਣ ਮੰਦਰ ਵਿਖੇ ਵੀ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਮ ਦਰਬਾਰ, ਰਾਧਾ ਕ੍ਰਿਸ਼ਨ ਅਤੇ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਦੇ ਦਰਸ਼ਨ ਕੀਤੇ।
ਇਸ ਦੌਰਾਨ ਉਨ੍ਹਾਂ ਨੂੰ ਮੰਦਰ ਦੇ ਮੁੱਖ ਪੰਡਿਤਾਂ ਵੱਲੋਂ ਸਿਰੋਪਾਓ ਵੀ ਦਿੱਤਾ ਗਿਆ ਅਤੇ ਸ੍ਰੀ ਦੁਰਗਿਆਣਾ ਤੀਰਥ ਦੇ ਦਫਤਰ ਵਿਖੇ ਰਣਵੀਰ ਸਿੰਘ ਨੂੰ ਸ਼੍ਰੀ ਦੁਰਗਿਆਣਾ ਤੀਰਥ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
‘ਲੋਰੇਂਜੋ ਸਰਚਿਜ਼ ਫਾਰ ਦਿ ਮੀਨਿੰਗ ਆਫ ਲਾਈਫ’ ਨੂੰ 2024 ਦਾ JCB ਪੁਰਸਕਾਰ
NEXT STORY