ਕੋਚੀ (ਏਜੰਸੀ)- ਮਸ਼ਹੂਰ ਮਲਿਆਲਮ ਰੈਪਰ ਅਤੇ ਬਲਾਤਕਾਰ ਮਾਮਲੇ ਦੇ ਦੋਸ਼ੀ ਵੇਦਾਨ ਉਰਫ਼ ਹੀਰਾਦਾਸ ਮੁਰਲੀ ਦੀ ਪੁਲਸ ਸਰਗਰਮੀ ਨਾਲ ਨਿਗਰਾਨੀ ਕਰ ਰਹੀ ਹੈ। ਪੁਲਸ ਨੇ ਵੀਵਾਰ ਨੂੰ ਇਹ ਜਾਣਕਾਰੀ ਦਿੱਤੀ। ਵੇਦਾਨ 'ਤੇ 2021-2023 ਦੇ ਵਿਚਕਾਰ ਰਾਜ ਦੇ ਵੱਖ-ਵੱਖ ਸਥਾਨਾਂ 'ਤੇ ਕਈ ਵਾਰ ਇੱਕ ਮਹਿਲਾ ਡਾਕਟਰ ਨਾਲ "ਬਲਾਤਕਾਰ" ਕਰਨ ਦਾ ਦੋਸ਼ ਹੈ। ਕੋਚੀ ਸ਼ਹਿਰ ਦੇ ਪੁਲਸ ਕਮਿਸ਼ਨਰ ਪੁੱਟਾ ਵਿਮਲਾਦਿਤਿਆ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਰੈਪਰ ਇਸ ਸਮੇਂ ਕਿੱਥੇ ਹੈ, ਇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵੇਦਾਨ ਨੂੰ ਫਿਲਹਾਲ ਭਗੌੜਾ ਨਹੀਂ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੇਦਾਨ ਨੇ ਕੇਰਲ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ ਅਤੇ ਜਾਂਚ ਪ੍ਰਕਿਰਿਆ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਇਸਦੀ ਸੁਣਵਾਈ ਨਹੀਂ ਹੋ ਜਾਂਦੀ।
ਇਹ ਵੀ ਪੜ੍ਹੋ: ਬਲਾਤਕਾਰ ਦੇ ਦੋਸ਼ 'ਚ ਮਸ਼ਹੂਰ ਕ੍ਰਿਕਟਰ ਗ੍ਰਿਫਤਾਰ

ਅਧਿਕਾਰੀ ਨੇ ਕਿਹਾ, "ਗਵਾਹਾਂ ਤੋਂ ਪੁੱਛਗਿੱਛ ਕਰਨ ਅਤੇ ਮਾਮਲੇ ਨਾਲ ਸਬੰਧਤ ਸਮੱਗਰੀ ਇਕੱਠੀ ਕਰਨ ਦੀ ਪ੍ਰਕਿਰਿਆ ਜਾਰੀ ਰਹੇਗੀ।" ਮਹਿਲਾ ਡਾਕਟਰ ਦੀ ਸ਼ਿਕਾਇਤ ਦੇ ਆਧਾਰ 'ਤੇ, ਰੈਪਰ ਵਿਰੁੱਧ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 376 (ਬਲਾਤਕਾਰ) ਅਤੇ 376(2)(n) (ਇੱਕ ਔਰਤ ਨਾਲ ਵਾਰ-ਵਾਰ ਬਲਾਤਕਾਰ) ਦੇ ਤਹਿਤ ਥ੍ਰਿੱਕਾਕਾਰਾ ਪੁਲਸ ਸਟੇਸ਼ਨ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਦੱਸ ਦੇਈਏ ਕਿ ਵੇਦਾਨ 'ਤੇ ਪਹਿਲਾਂ ਵੀ ਗਲਤ ਕੰਮਾਂ ਦੇ ਦੋਸ਼ ਲੱਗੇ ਹਨ। ਉਸਨੂੰ ਇਸ ਸਾਲ ਅਪ੍ਰੈਲ ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਮਸ਼ਹੂਰ ਸੋਸ਼ਲ ਮੀਡੀਆ Influencer ਨੇ ਕੀਤੀ ਖੁਦਕੁਸ਼ੀ, 20 ਸਾਲ ਦੀ ਉਮਰ 'ਚ ਛੱਡੀ ਦੁਨੀਆ

ਇਸ ਤੋਂ ਥੋੜ੍ਹੀ ਦੇਰ ਬਾਅਦ, ਉਸਨੂੰ ਜੰਗਲਾਤ ਵਿਭਾਗ ਨੇ ਉਸਦੇ ਕਬਜ਼ੇ ਵਿੱਚੋਂ ਇੱਕ ਤੇਂਦੂਏ ਦੇ ਦੰਦ ਦੀ ਬਰਾਮਦਗੀ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਬਾਅਦ ਵਿੱਚ ਉਸਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ, ਇੱਕ ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਨੇ ਇਸ ਸਾਲ ਮਈ ਵਿੱਚ ਉਸਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਸ 'ਤੇ ਆਪਣੇ ਸੰਗੀਤ ਰਾਹੀਂ ਜਾਤੀ-ਅਧਾਰਤ ਵੰਡ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਦਨਾਮੀ ਕਰਨ ਦਾ ਦੋਸ਼ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ: ਇਕ ਮਹੀਨੇ 'ਚ ਹੀ ਟੁੱਟਿਆ ਪਹਿਲਾ ਵਿਆਹ, ਫਿਰ ਦੂਜੇ ਪਤੀ ਦੀ ਵੀ ਹੋਈ ਮੌਤ, ਹੁਣ Bigg Boss 'ਚ ਆਵੇਗੀ ਨਜ਼ਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਪਲਾਜ਼ ਐਂਟਰਟੇਨਮੈਂਟ ਦੀ ਸੀਰੀਜ਼ 'ਗਾਂਧੀ' ਦਾ TIFF 2025 'ਚ ਹੋਵੇਗਾ ਵਰਲਡ ਪ੍ਰੀਮੀਅਰ
NEXT STORY