ਮੁੰਬਈ-ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਰਵੀਨਾ ਟੰਡਨ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦੇ ਨਾਲ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਜਿਸ ‘ਚ ਉਹ ਆਪਣੇ ਫਾਰਮ ‘ਤੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਵੀਨਾ ਟੰਡਨ ਕਹੀ ਚਲਾਉਂਦੇ ਦਿਖਾਈ ਦੇ ਰਹੇ ਹਨ।
ਦਰਅਸਲ ਰਵੀਨਾ ਟੰਡਨ ਨੇ ਬੀਤੇ ਦਿਨ ਆਪਣੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਪੋਸਟ ਕੀਤੀ ਸੀ। ਜਿਸ ਤੋਂ ਬਾਅਦ ਲੋਕ ਉਨ੍ਹਾਂ ਨੂੰ ਪੁੱਛਣ ਲੱਗ ਪਏ ਕਿ ਸੱਚਮੁੱਚ ਤੁਸੀਂ ਇਹ ਕਰ ਰਹੇ ਹੋ ਜਾਂ ਫਿਰ ਸਿਰਫ ਪੋਜ ਦੇ ਰਹੇ ਹੋ। ਜਿਸ ‘ਤੇ ਲੋਕਾਂ ਨੂੰ ਜਵਾਬ ਦਿੰਦੇ ਹੋਏ ਅਦਾਕਾਰਾ ਨੇ ਕਿਹਾ ਕਿ ਹਾਂ ਭਾਈ ਸੱਚ ‘ਚ ਹੀ ਕੀਤਾ ਹੈ।
ਰਣਜੀਤ ਬਾਵਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਵੀਡੀਓ ਕੀਤਾ ਸਾਂਝਾ, 'ਸਰਬੱਤ ਦੇ ਭਲੇ' ਲਈ ਕੀਤੀ ਅਰਦਾਸ
NEXT STORY