ਮੁੰਬਈ : ਦਿੱਲੀ ਹਾਈ ਕੋਰਟ ਨੇ ਇਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ‘ਤੇ ਆਧਾਰਤ ਫ਼ਿਲਮ ‘ਨਿਆਂ ਦਿ ਜਸਟਿਸ’ ਦੀ ਰਿਲੀਜ਼ ‘ਤੇ ਰੋਕ ਤੋਂ ਇਕ ਵਾਰ ਫਿਰ ਇਨਕਾਰ ਕਰ ਦਿੱਤਾ ਹੈ। ਵਕੀਲ ਵਿਕਾਸ ਸਿੰਘ ਨੇ ਫ਼ਿਲਮ ਨੂੰ ਰੋਕਣ ਲਈ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਮੀਡੀਆ ਰਿਪੋਰਟਾਂ ਅਨੁਸਾਰ ਜੱਜ ਨੇ ਸੁਣਵਾਈ ਦੌਰਾਨ ਕਿਹਾ ਕਿ ਅਦਾਕਾਰ ਸਵ. ਸੁਸ਼ਾਂਤ ਸਿੰਘ ਰਾਜਪੂਤ ਨੂੰ ਫ਼ਿਲਮ ਨੂੰ ਲੈ ਕੇ ਕੋਈ ਰਾਹਤ ਨਹੀਂ ਦਿੱਤੀ ਗਈ ਹੈ, ਇਸ ਲਈ ਇਹ ਫ਼ਿਲਮ ਰਿਲੀਜ਼ ਲਈ ਤਿਆਰ ਹੈ।
ਦਿਲੀਪ ਗੁਲਾਟੀ ਦੁਆਰਾ ਨਿਰਦੇਸ਼ਤ ਇਸ ਫ਼ਿਲਮ ਦਾ ਨਿਰਮਾਣ ਸਰਲਾ ਏ. ਸਰਾਵਗੀ ਅਤੇ ਰਾਹੁਲ ਸ਼ਰਮਾ ਦੁਆਰਾ ਕੀਤਾ ਗਿਆ ਹੈ। ਆਈ.ਏ.ਐੱਨ.ਐਸ ਨਾਲ ਗੱਲਬਾਤ ਕਰਦਿਆਂ ਰਾਹੁਲ ਸ਼ਰਮਾ ਨੇ ਕਿਹਾ ਕਿ ਸਾਨੂੰ ਪੂਰਾ ਭਰੋਸਾ ਹੈ ਕਿ ਅਦਾਲਤ ਵੱਲੋਂ ਇਨਸਾਫ ਕੀਤਾ ਜਾਵੇਗਾ। ਅਸੀਂ ਇਸ ਫ਼ੈਸਲੇ ਤੋਂ ਬਹੁਤ ਖੁਸ਼ ਹਾਂ। ਅਸੀਂ ਹਮੇਸ਼ਾ ਜ਼ਿਕਰ ਕੀਤਾ ਹੈ ਕਿ ਇਹ ਫ਼ਿਲਮ ਸਮਾਗਮਾਂ 'ਤੇ ਚੜਾਈ ਕਰਨ ਅਤੇ ਪੈਸਾ ਕਮਾਉਣ ਲਈ ਨਹੀਂ ਬਣਾਈ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ‘ਜੋ ਵੀ ਤੱਥ ਹਨ ਉਹ ਸਾਹਮਣੇ ਆਉਣ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲੇ।’ ਨਾਲ ਹੀ ਫ਼ਿਲਮ ਦੀ ਰਿਲੀਜ਼ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਫ਼ਿਲਮ ਸਿਨੇਮਾਘਰਾਂ ਦੇ ਮੁੜ ਖੋਲ੍ਹਣ ਤੋਂ ਬਾਅਦ ਰਿਲੀਜ਼ ਕੀਤੀ ਜਾਵੇਗੀ।
ਦੱਸ ਦੇਈਏ ਕਿ ਫ਼ਿਲਮ ਵਿਚ ਅਦਾਕਾਰ ਜ਼ੁਬੈਰ ਸਿੰਘ ਅਤੇ ਸ਼੍ਰੇਆ ਸ਼ੁਕਲਾ ਮੁੱਖ ਭੂਮਿਕਾਵਾਂ ਨਿਭਾ ਰਹੇ ਹਨ। ਫ਼ਿਲਮ ਵਿਚ ਦੇਸ਼ ਦੀ ਪ੍ਰਮੁੱਖ ਜਾਂਚ ਏਜੰਸੀ ਈਡੀ ਅਤੇ ਐੱਨ.ਸੀ.ਬੀ ਟੀਮਾਂ ਪੇਸ਼ ਕੀਤੀਆਂ ਜਾਣਗੀਆਂ ਜੋ ਸੁਸ਼ਾਂਤ ਦੀ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀਆਂ ਹਨ। ਅਮਨ ਵਰਮਾ ਈਡੀ ਮੁਖੀ ਦੀ ਭੂਮਿਕਾ ਨਿਭਾਅ ਰਹੇ ਹਨ ਅਤੇ ਸ਼ਕਤੀ ਕਪੂਰ ਐੱਨ.ਸੀ.ਬੀ ਮੁਖੀ ਦੀ ਭੂਮਿਕਾ ਨਿਭਾਅ ਰਹੇ ਹਨ। ਅਨੰਤ ਜੋਗ ਮੁੰਬਈ ਪੁਲਸ ਕਮਿਸ਼ਨਰ ਵਜੋਂ, ਅਨਵਰ ਫਤਿਹਾਨ ਨੂੰ ਬਿਹਾਰ ਪੁਲਸ ਕਮਿਸ਼ਨਰ ਅਤੇ ਸੁਧਾ ਚੰਦਰਨ ਨੂੰ ਸੀ.ਬੀ.ਆਈ ਮੁਖੀ ਨਿਯੁਕਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਪਿਛਲੇ ਸਾਲ 14 ਜੂਨ ਨੂੰ ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਆਪਣੇ ਮੁੰਬਈ ਦੇ ਅਪਾਰਟਮੈਂਟ ਵਿਚ ਮ੍ਰਿਤਕ ਪਾਏ ਗਏ ਸੀ। ਉਨ੍ਹਾਂ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਪ੍ਰਸ਼ੰਸਕ ਉਨ੍ਹਾਂ ਦੀ ਮੌਤ ਨਾਲ ਡੂੰਘੇ ਸਦਮੇ ਵਿਚ ਸਨ। ਇਸ ਦੇ ਨਾਲ ਹੀ ਦੇਸ਼ ਦੀਆਂ ਨਾਮਵਰ ਜਾਂਚ ਏਜੰਸੀਆਂ ਉਨ੍ਹਾਂ ਦੀ ਮੌਤ ਦੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਮੋਨਾਲਿਸਾ ਨੇ ਖ਼ਾਸ ਅੰਦਾਜ਼ 'ਚ ਦਿੱਤੀ ਪਤੀ ਨੂੰ ਜਨਮ ਦਿਨ ਦੀ ਵਧਾਈ, ਸਾਂਝੀਆਂ ਕੀਤੀਆਂ ਹੌਟ ਤਸਵੀਰਾਂ
NEXT STORY