ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਰੇਸ਼ਮ ਸਿੰਘ ਅਨਮੋਲ ਆਪਣੇ ਘਰ 'ਚ ਨਜ਼ਰ ਆ ਰਿਹਾ ਹੈ। ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਰੇਸ਼ਮ ਸਿੰਘ ਅਨਮੋਲ ਟਰੈਕਟਰ 'ਤੇ ਸਵਾਰ ਹਨ ਅਤੇ ਉਹ ਆਪਣੀ ਮੁੱਛ ਨੂੰ ਵੱਟ ਚੜਾਉਂਦੇ ਹੋਏ ਨਜ਼ਰ ਆ ਰਹੇ ਹਨ।
ਇਸ ਵੀਡੀਓ ਦੇ ਬੈਕਗਰਾਊਂਡ 'ਚ ਇਕ ਡਾਈਲਾਗ ਵੀ ਚੱਲ ਰਿਹਾ ਹੈ, ਜਿਸ 'ਚ ਇੱਕ ਸ਼ਖਸ ਆਖ ਰਿਹਾ ਹੈ ਕਿ ਇਨ੍ਹਾਂ ਮੁੱਛਾਂ ਦੇ ਵੀ ਬੜੇ ਰੌਲੇ ਆ। ਕੋਈ ਕਹਿੰਦਾ ਸਾਨੂੰ ਵੇਖ ਕੇ ਚਾੜਦਾ, ਕੋਈ ਕਹਿੰਦਾ ਸਾਲਾ ਫੁਕਰੀ ਮਾਰਦਾ।'

ਦੱਸ ਦਈਏ ਕਿ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਰੇਸ਼ਮ ਸਿੰਘ ਅਨਮੋਲ ਨੇ ਕਿਸਾਨ ਮਜ਼ਦੂਰ ਏਕਤਾ ਦੇ ਨਾਅਰੇ ਨੂੰ ਵੀ ਬੁਲੰਦ ਕੀਤਾ ਹੈ। ਰੇਸ਼ਮ ਸਿੰਘ ਅਨੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਉਹ ਅਕਸਰ ਕਿਸਾਨਾਂ ਦਾ ਸਮਰਥਨ ਕਰਦੇ ਨਜ਼ਰ ਆਉਂਦੇ ਹਨ।

ਦੱਸਣਯੋਗ ਹੈ ਕਿ ਰੇਸ਼ਮ ਸਿੰਘ ਅਨਮੋਲ ਨੇ ਕਿਸਾਨਾਂ ਦੇ ਹੱਕ 'ਚ ਕਈ ਗੀਤ ਵੀ ਕੱਢੇ ਹਨ। ਇਸ ਤੋਂ ਇਲਾਵਾ ਉਹ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕਿਸਾਨਾਂ ਦੇ ਸਮਰਥਨ 'ਚ ਪੋਸਟਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਉਹ ਖੁਦ ਵੀ ਇੱਕ ਕਾਮਯਾਬ ਕਿਸਾਨ ਹਨ ਅਤੇ ਕਿਸਾਨਾਂ ਦੇ ਧਰਨੇ 'ਚ ਖੁਦ ਵੀ ਸ਼ਾਮਲ ਹੁੰਦੇ ਰਹੇ ਹਨ।

ਬੀਤੇ ਕੁਝ ਮਹੀਨਿਆਂ ਤੋਂ ਉਹ ਲਗਾਤਾਰ ਕਿਸਾਨਾਂ ਦੇ ਹੱਕ 'ਚ ਕੀਤੇ ਜਾਣ ਵਾਲੇ ਧਰਨੇ 'ਚ ਸ਼ਾਮਲ ਹੋ ਕੇ ਲੰਗਰ ਦੀ ਸੇਵਾ ਕਰਦੇ ਹੋਏ ਨਜ਼ਰ ਆਏ ਸਨ।

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।
‘ਟਿਪ ਟਿਪ ਬਰਸਾ ਪਾਣੀ’ ਗੀਤ ’ਚ ਕੈਟਰੀਨਾ ਕੈਫ ਨੂੰ ਦੇਖ ਨਿਰਾਸ਼ ਹੋਏ ਲੋਕ, ਕਿਹਾ- ‘ਰਵੀਨਾ ਟੰਡਨ...’
NEXT STORY