ਮੁੰਬਈ (ਬਿਊਰੋ)– ਮਸ਼ਹੂਰ ਡਾਇਰੈਕਟਰ ਐੱਸ. ਐੱਸ. ਰਾਜਾਮੌਲੀ ਦੀ ਫ਼ਿਲਮ ‘ਆਰ. ਆਰ. ਆਰ.’ ਓ. ਟੀ. ਟੀ. ਪਲੇਟਫਾਰਮ ’ਤੇ ਹਿੰਦੀ ਭਾਸ਼ਾ ’ਚ ਰਿਲੀਜ਼ ਹੋ ਗਈ ਹੈ। ਜੇਕਰ ਤੁਸੀਂ ਇਸ ਫ਼ਿਲਮ ਨੂੰ ਸਿਨੇਮਾਘਰ ’ਚ ਨਹੀਂ ਦੇਖ ਸਕੇ ਤਾਂ ਹੁਣ ਘਰ ’ਤੇ ਇਸ ਫ਼ਿਲਮ ਦਾ ਆਨੰਦ ਮਾਣ ਸਕਦੇ ਹੋ।
ਇਸ ਫ਼ਿਲਮ ਨੇ ਦੁਨੀਆ ਭਰ ’ਚ ਰਿਕਾਰਡਤੋੜ ਕਮਾਈ ਕੀਤੀ ਹੈ। ਫ਼ਿਲਮ ’ਚ ਜੂਨੀਅਰ ਐੱਨ. ਟੀ. ਆਰ. ਤੇ ਰਾਮ ਚਰਨ ਦੀ ਜੋੜੀ ਨੂੰ ਖ਼ੂਬ ਪਸੰਦ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਕਾਨਸ 2022 ’ਚ ਹਿਨਾ ਖ਼ਾਨ ਨੂੰ ਕੀਤਾ ਨਜ਼ਰਅੰਦਾਜ਼, ਇਸ ਗੱਲੋਂ ਪ੍ਰਗਟਾਈ ਨਾਰਾਜ਼ਗੀ
ਜੂਨੀਅਰ ਐੱਨ. ਟੀ. ਆਰ. ਤੇ ਰਾਮ ਚਰਨ ਦੀ ਫ਼ਿਲਮ ‘ਆਰ. ਆਰ. ਆਰ.’ ਮਸ਼ਹੂਰ ਓ. ਟੀ. ਟੀ. ਪਲੇਟਫਾਰਮ ਨੈੱਟਫਲਿਕਸ ’ਤੇ ਅੱਜ ਦੁਪਹਿਰ 12 ਵਜੇ ਤੋਂ ਸਟ੍ਰੀਮ ਹੋ ਗਈ ਹੈ। ਜੇਕਰ ਤੁਹਾਡੇ ਕੋਲ ਨੈੱਟਫਲਿਕਸ ਦਾ ਸਬਸਕ੍ਰਿਪਸ਼ਨ ਹੈ ਤਾਂ ਤੁਸੀਂ ਪਰਿਵਾਰ ਜਾਂ ਦੋਸਤਾਂ ਨਾਲ ਇਸ ਫ਼ਿਲਮ ਦਾ ਆਨੰਦ ਮਾਣ ਸਕਦੇ ਹੋ। ਇਸ ’ਚ ਤੁਹਾਨੂੰ ਕਹਾਣੀ ਦੇ ਨਾਲ ਜੂਨੀਅਰ ਐੱਨ. ਟੀ. ਆਰ. ਤੇ ਰਾਮ ਚਰਨ ਦੀ ਦਮਦਾਰ ਅਦਾਕਾਰੀ ਤੋਂ ਇਲਾਵਾ ਖ਼ਤਰਨਾਕ ਐਕਸ਼ਨ ਸੀਕੁਐਂਸ ਦੇਖਣ ਨੂੰ ਮਿਲਣਗੇ।
ਐੱਸ. ਐੱਸ. ਰਾਜਾਮੌਲੀ ਦੇ ਨਿਰਦੇਸ਼ਨ ’ਚ ਬਣੀ ‘ਆਰ. ਆਰ. ਆਰ.’ ਨੇ ਦੇਸ਼ ਭਰ ਦੇ ਸਿਨੇਮਾਘਰਾਂ ’ਚ ਤਾਬੜਤੋੜ ਕਮਾਈ ਕੀਤੀ ਹੈ। ਇਸ ਫ਼ਿਲਮ ਨੇ ਦੁਨੀਆ ਭਰ ਦੇ ਸਿਨੇਮਾਘਰਾਂ ਤੋਂ ਮੋਟੀ ਕਮਾਈ ਕੀਤੀ ਹੈ। ਰਿਪੋਰਟ ਮੁਤਾਬਕ ‘ਆਰ. ਆਰ. ਆਰ.’ ਨੇ ਵਰਲਡਵਾਈਡ ਪੱਧਰ ’ਤੇ ਹੁਣ ਤਕ 1100 ਕਰੋੜ ਰੁਪਏ ਤੋਂ ਜ਼ਿਆਦਾ ਕਮਾਈ ਕਰ ਲਈ ਹੈ। ਇਸ ਤੋਂ ਪਹਿਲਾਂ ਐੱਸ. ਐੱਸ. ਰਾਜਾਮੌਲੀ ਨੇ ‘ਬਾਹੂਬਲੀ’ ਤੇ ‘ਬਾਹੂਬਲੀ 2’ ਵਰਗੀਆਂ ਸੁਪਰਹਿੱਟ ਫ਼ਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
‘ਜਯੇਸ਼ਭਾਈ ਜੋਰਦਾਰ’ ਦੀ ਬੇਇੱਜ਼ਤੀ ਬਰਦਾਸ਼ਤ ਨਹੀਂ ਕਰ ਪਾਏ ਰਣਵੀਰ ਸਿੰਘ, KRK ਨੂੰ ਕੀਤਾ ਟਵਿਟਰ ’ਤੇ ਬਲਾਕ
NEXT STORY