ਚੰਡੀਗੜ੍ਹ (ਬਿਊਰੋ) - ਪੰਜਾਬੀ ਫ਼ਿਲਮ 'ਮੁੰਡਾ ਹੀ ਚਾਹੀਦਾ' ਨਾਲ ਪੰਜਾਬੀ ਫ਼ਿਲਮ ਇੰਡਸਟਰੀ 'ਚ ਵਾਹ ਵਾਹੀ ਖੱਟਣ ਵਾਲੀ ਅਦਾਕਾਰਾ ਰੁਬੀਨਾ ਬਾਜਵਾ ਇੰਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਨ੍ਹਾਂ ਨੇ ਆਪਣੀ ਕੁਝ ਨਵੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।
ਰੁਬੀਨਾ ਬਾਜਵਾ ਨੇ ਇੱਕ ਨਹੀਂ ਸਗੋਂ ਚਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਰੁਬੀਨਾ ਬਾਜਵਾ ਨੇ ਆਸਮਾਨੀ ਰੰਗ ਦਾ ਸਿਲਕ ਵਾਲਾ ਟੋਪ ਪਹਿਨਿਆ ਹੈ, ਜਿਸ ਨਾਲ ਉਸ ਨੇ ਬਲੈਕ ਰੰਗ ਦੀ ਸਟਾਈਲਿਸ਼ ਸਕਰਟ ਪਹਿਨੀ ਹੋਈ ਹੈ।
ਇਸ ਸਟਾਈਲਿਸ਼ ਲੁੱਕ 'ਚ ਉਹ ਆਪਣੀਆਂ ਖ਼ੂਬਸੂਰਤ ਤੇ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆ ਰਹੀ ਹੈ। ਰੁਬੀਨਾ ਬਾਜਵਾ ਦੀਆਂ ਇਹ ਤਸਵੀਰਾਂ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤੀਆਂ ਜਾ ਰਹੀਆਂ ਹਨ।
ਦੱਸ ਦਈਏ ਕਿ ਰੁਬੀਨਾ ਬਾਜਵਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਆਏ ਦਿਨ ਪ੍ਰਸ਼ੰਸਕਾਂ ਨਾਲ ਆਪਣੀਆਂ ਖ਼ੂਬਸੂਰਤ ਤਸਵੀਰਾਂ ਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ।
ਜੇ ਗੱਲ ਕਰੀਏ ਰੁਬੀਨਾ ਬਾਜਵਾ ਦੀ ਤਾਂ ਉਹ ਆਪਣੀ ਵੱਡੀ ਭੈਣ ਵਾਂਗ ਪੰਜਾਬੀ ਫ਼ਿਲਮੀ ਜਗਤ 'ਚ ਕੰਮ ਕਰ ਰਹੀ ਹੈ।
ਰੁਬੀਨਾ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2017 'ਚ ਜੱਸੀ ਗਿੱਲ ਅਤੇ ਬੱਬਲ ਰਾਏ ਨਾਲ ਪੰਜਾਬੀ ਫ਼ਿਲਮ 'ਸਰਗੀ' ਨਾਲ ਕੀਤੀ ਸੀ।
ਇਸ ਤੋਂ ਇਲਾਵਾ ਰੁਬੀਨਾ ਬਾਜਵਾ 'ਲਾਈਏ ਜੇ ਯਾਰੀਆਂ', 'ਮੁੰਡਾ ਹੀ ਚਾਹੀਦਾ', 'ਲਾਵਾਂ ਫੇਰੇ' ਸਣੇ ਕਈ ਫ਼ਿਲਮਾਂ 'ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।
ਰੇਦਾਨ ਹੰਸ ਨੂੰ ਆਇਆ ਆਪਣੇ ਪਾਪਾ ਯੁਵਰਾਜ ਹੰਸ ‘ਤੇ ਗੁੱਸਾ, ਦੇਖੋ ਖ਼ੂਬਸੂਰਤ ਵੀਡੀਓ
NEXT STORY